New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ। ਭਾਜਪਾ ਨੇ ਆਪਣੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਜਨਮ ਦਿਨ ‘ਤੇ ਐਕਸ ਹੈਂਡਲ ’ਚ ਵਧਾਈ ਸੰਦੇਸ਼ ਭੇਜਿਆ ਹੈ।
भाजपा के करोड़ों कार्यकर्ताओं के प्रेरणास्रोत, कुशल संगठनकर्ता और भारत के यशस्वी गृह एवं सहकारिता मंत्री श्री @AmitShah को जन्मदिवस की हार्दिक शुभकामनाएं। #HBDayAmitShah pic.twitter.com/pvLWItpLkL
— BJP (@BJP4India) October 22, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਹੈਂਡਲ ‘ਚ ਲਿਖਿਆ, ”ਸ਼੍ਰੀ ਅਮਿਤ ਸ਼ਾਹ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿਲੋਂ ਸ਼ੁਭਕਾਮਨਾਵਾਂ। ਉਹ ਇੱਕ ਮਿਹਨਤੀ ਨੇਤਾ ਹਨ, ਜਿਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਨੇ ਇੱਕ ਬੇਮਿਸਾਲ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ ਹੈ ਅਤੇ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬਹੁਤ ਸਾਰੇ ਯਤਨ ਕਰ ਰਹੇ ਹਨ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।’’ ਭਾਜਪਾ ਨੇ ਲਿਖਿਆ ਹੈ, “ਭਾਰਤ ਦੇ ਪ੍ਰਸਿੱਧ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਦਿਲੋਂ ਸ਼ੁਭਕਾਮਨਾਵਾਂ।”
Best wishes to Shri Amit Shah Ji on his birthday. He is a hardworking leader, who has devoted his life towards strengthening the BJP. He has made a mark as an exceptional administrator and is making many efforts to realise the vision of a Viksit Bharat. Praying for his long and…
— Narendra Modi (@narendramodi) October 22, 2024
ਹਿੰਦੂਸਥਾਨ ਸਮਾਚਾਰ