Poonch News: ਪੁੰਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਵਿੱਚ ਭਾਰਤੀ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਡਰੋਨ ਦੇਖਿਆ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਕ ਫੌਜੀ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਡਰੋਨ ਨੂੰ ਸਫਲਤਾਪੂਰਵਕ ਪਿੱਛੇ ਧੱਕ ਦਿੱਤਾ। ਨਾਲ ਹੀ ਪੂਰੇ ਇਲਾਕੇ ‘ਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸੁਰੱਖਿਆ ਬਲ ਹਰ ਖੇਤਰ ਦੀ ਤਲਾਸ਼ੀ ਲੈ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਸੀ।
ਹਿੰਦੂਸਥਾਨ ਸਮਾਚਾਰ