New Delhi: ਰਾਸ਼ਟਰੀ ਮਹਿਲਾ ਕਮਿਸ਼ਨ ਦੀ ਨਵ-ਨਿਯੁਕਤ ਚੇਅਰਪਰਸਨ ਵਿਜਯਾ ਰਹਾਟਕਰ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਰਹਾਟਕਰ ਨੇ ਸਰਿਤਾ ਵਿਹਾਰ ਸਥਿਤ ਦਫਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਅਹਿਮ ਜ਼ਿੰਮੇਵਾਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਕਮਿਸ਼ਨ ਦੇ ਚੰਗੇ ਕੰਮ ਨੂੰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਵਿਰੁੱਧ ਵਧ ਰਹੇ ਅਪਰਾਧਾਂ ਦੀ ਗਿਣਤੀ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਔਰਤਾਂ ਵਿਰੁੱਧ ਅਪਰਾਧ ਕਰਨ ਵਾਲੇ ਅਜਿਹੇ ਦੋਗਲੇ ਮਾਨਸਿਕਤਾ ਵਾਲੇ ਲੋਕਾਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਨਾਲ ਉਨ੍ਹਾਂ ਨੂੰ ਕੋਈ ਵੀ ਅਜਿਹਾ ਅਪਰਾਧ ਕਰਨ ਬਾਰੇ ਸੋਚਣ ਤੋਂ ਪਹਿਲਾਂ ਨਤੀਜਿਆਂ ਦਾ ਡਰ ਹੋਣਾ ਚਾਹੀਦੈ, ਕਮਿਸ਼ਨ ਇਸ ਦਿਸ਼ਾ ਵਿੱਚ ਕੰਮ ਕਰਦਾ ਰਹੇਗਾ। ਆਰਜੀ ਕਰ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ।
ਹਿੰਦੂਸਥਾਨ ਸਮਾਚਾਰ