Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ‘ਚ ਸੀਐਮ ਭਗਵੰਤ ਮਾਨ ਕਰਨਗੇ, ਜਦਕਿ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਹੋਣਗੇ।
ਮੀਟਿੰਗ ਅੱਜ ਦੁਪਹਿਰ 2 ਵਜੇ ਮਿਉਂਸੀਪਲ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਚੋਣ ਰਣਨੀਤੀ ਬਣਾਉਣ ਤੋਂ ਸ਼ੁਰੂ ਕਰਕੇ ਸਮੁੱਚੀ ਸਥਿਤੀ ਬਾਰੇ ਆਗੂਆਂ ਤੋਂ ਫੀਡਬੈਕ ਲਈ ਜਾਵੇਗੀ।ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਹ ਚੋਣ ‘ਆਪ’ ਲਈ ਵੀ ਬਹੁਤ ਅਹਿਮ ਹੈ। ਕਿਉਂਕਿ ਵਿਰੋਧੀ ਪਾਰਟੀਆਂ ਇਸ ਨੂੰ 2027 ਦਾ ਸੈਮੀਫਾਈਨਲ ਦੱਸ ਰਹੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਸੀਟਾਂ ‘ਤੇ ਕਾਂਗਰਸ ਅਤੇ ਭਾਜਪਾ ਵੱਲੋਂ ਵੱਡੇ ਚਿਹਰਿਆਂ ਨੂੰ ਮੈਦਾਨ ‘ਚ ਉਤਾਰਨ ਨਾਲ ਮੁਕਾਬਲਾ ਦਿਲਚਸਪ ਹੋ ਗਿਆ ਹੈ। ਅਜਿਹੇ ‘ਚ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ।
ਹਿੰਦੂਸਥਾਨ ਸਮਾਚਾਰ