Kapurthala News: ਤਹਿਸੀਲ ਭੁਲੱਥ ਦੇ ਸਟਾਫ਼ ਵਲੋਂ ਗੇਟ ਰੈਲੀ ਦੌਰਾਨ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਅਤੇ ਬਾਕੀ ਰਹਿੰਦੀਆਂ ਮੰਗਾਂ ਤੇ ਪੈਨਲ ਮੀਟਿੰਗ ਨਾ ਦੇਣ ਦੇ ਰੋਸ ਵਜੋਂ ਐਕਸ਼ਨ ਦਾ ਐਲਾਨ ਕੀਤਾ ਗਿਆ । ਇਸ ਮੌਕੇ ਪੰਜਾਬ ਵਿਚ ਸਮੂਹ ਵਿਭਾਗਾਂ ਦੇ ਦਫ਼ਤਰਾਂ ਸਾਹਮਣੇ ਗੇਟ ਰੈਲੀਆਂ ਕਰਕੇ ਰੋਸ ਜ਼ਾਹਰ ਕੀਤਾ ਗਿਆ ।
ਇਸ ਮੌਕੇ ਸਟਾਫ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28 ਅਕਤੂਬਰ 2024 ਨੂੰ ਜ਼ਿਲ੍ਹਾ ਪੱਧਰਾਂ ’ਤੇ ਕਾਲੇ ਝੰਡੇ ਲੈ ਕੇ ਬਾਜ਼ਾਰਾਂ ਵਿਚ ਵਹੀਕਲ ਮਾਰਚ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਸਰਕਾਰ ਵਲੋਂ ਜਥੇਬੰਦੀ ਨਾਲ ਮੀਟਿੰਗ ਕਰਕੇ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਪੰਜਾਬ ਦਾ ਸਮੁੱਚਾ ਦਫ਼ਤਰੀ ਕਾਮਾ ਮਿਤੀ 29, 30 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮ ਬੰਦ ਰੱਖੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਉਪਰੰਤ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ 4 ਜ਼ਿਮਨੀ ਚੋਣਾਂ ਵਿਚ ਸਰਕਾਰ ਵਿਰੁੱਧ ਸਖ਼ਤ ਕਦਮ ਚੁੱਕੇ ਜਾਣਗੇ ਤੇ 8 ਨਵੰਬਰ 2024 ਨੂੰ ਬਰਨਾਲਾ ਵਿਖੇ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਦਫ਼ਤਰ/ਘਰ ਦਾ ਘਿਰਾਓ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ