Amritsar News: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਬੀਤੀ ਸ਼ਾਮ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਸੁਖਬੀਰ ਸਿੰਘ ਬਾਦਲ ਤੇ ਹੋਰ ਪੰਥਕ ਮਾਮਲਿਆਂ ਬਾਰੇ ਕੀਤੀ ਗੱਲਬਾਤ ਬਾਰੇ ਅੱਜ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੋ ਤਨਖਾਹੀਆ ਕਰਾਰ ਹੋਵੇ ਜਦ ਤੱਕ ਉਹ ਤਨਖਾਹ ਪੂਰੀ ਨਹੀਂ ਕਰ ਲੈਂਦਾ, ਉਦੋਂ ਤੱਕ ਉਹ ਤਨਖ਼ਾਹੀਆ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਅਗਲਾ ਫ਼ੈਸਲਾ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਲਿਆ ਜਾਵੇਗਾ, ਜੋ ਬੰਦੀ ਛੋੜ ਦਿਵਸ ਦਿਵਾਲੀ ਤੋਂ ਬਾਅਦ ਹੋਵੇਗੀ।
ਤਨਖਾਹੀਆ ਸ਼ਬਦ ਬਾਰੇ ਸਪਸ਼ਟ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਤਨਖਾਹੀਆ ਦੀ ਪਰਿਭਾਸ਼ਾ ਹੈ, ਜਦੋਂ ਤੱਕ ਉਹ ਆਪਣੀ ਤਨਖਾਹ ਪੂਰੀ ਨਹੀਂ ਕਰ ਲੈਂਦਾ ਉਦੋਂ ਤੱਕ ਉਹ ਤਨਖਾਹੀਆ ਹੀ ਰਹਿੰਦਾ ਹੈਂ । ਬੀਬੀ ਜਗੀਰ ਕੌਰ ਵਲੋਂ ਭਾਜਪਾ, ਆਰ.ਐਸ.ਐਸ. ਅਤੇ ਆਮ ਆਦਮੀ ਪਾਰਟੀ ਰਾਹੀਂ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਪਾਏ ਜਾ ਰਹੇ ਦਬਾਅ ਦੇ ਇਲਜ਼ਾਮ ਲੱਗਣ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਚੋਣ ਇਜਲਾਸ ਹੁੰਦਾ ਇਹ ਹਰ ਵਾਰ ਹੁੰਦਾ ਹੈ ਤੇ ਸਰਕਾਰਾਂ ਨੂੰ ਇਹ ਅਪੀਲ ਹੈ ਕਿ ਕਿਸੇ ਤਰ੍ਹਾਂ ਦੇ ਨਾਲ ਕੋਝੀਆਂ ਕੋਸ਼ਿਸ਼ਾਂ ਨਾ ਕੀਤੀਆਂ ਜਾਣ ਕਿਉਂਕਿ ਸ਼੍ਰੋਮਣੀ ਕਮੇਟੀ ਸ਼ਹੀਦਾਂ ਦੀ ਮਹਾਨ ਸੰਸਥਾ ਹੈ।
ਹਿੰਦੂਸਥਾਨ ਸਮਾਚਾਰ