Chandigarh News: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਪਰ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫ਼ਤਰ ’ਚ ਸਦੀ ਗਈ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਜ ਇੱਕ ਅਹਿਮ ਫੈਸਲਾ ਲਿਆ ਗਿਆ ਹੈ ਕਿ ਪਾਰਟੀ ਵਲੋਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ।
ਦੂਜੇ ਪਾਸੇ ‘ਆਪ’ ਤੇ ਕਾਂਗਰਸ ਨੇ ਚਾਰੋ ਅਤੇ ਭਾਜਪਾ ਨੇ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਇਸ ਮੀਟਿੰਗ ਦੀ ਅਗਵਾਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਗਈ। ਇਸ ਮੀਟਿੰਗ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਚੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਲੰਮਾ ਸਮਾਂ ਕਬਜ਼ਾ ਰਿਹਾ ਹੈ। ਉੱਥੋਂ ਸਾਲ 1969 ਤੋਂ 1992 ਤੱਕ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਲਗਾਤਾਰ ਪੰਜ ਵਾਰ ਵਿਧਾਇਕ ਰਹੇ ਹਨ। ਉਸ ਤੋਂ ਬਾਅਦ 1995 ਤੋਂ 2012 ਤੱਕ ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਚੁਣੇ ਗਏ ਸਨ। ਹਾਲਾਂਕਿ 2012, 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤਦੇ ਰਹੇ।