Baramulla News: ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਕੋਰਟ ਕੰਪਲੈਕਸ ਸਥਿਤ ਮਾਲਖਾਨਾ ‘ਚ ਵੀਰਵਾਰ ਨੂੰ ਇਕ ਗ੍ਰਨੇਡ ਅਚਾਨਕ ਫਟਣ ਨਾਲ ਜੰਮੂ-ਕਸ਼ਮੀਰ ਪੁਲਿਸ ਦਾ ਇਕ ਜਵਾਨ ਜ਼ਖਮੀ ਹੋ ਗਿਆ। ਧਮਾਕੇ ਤੋਂ ਬਾਅਦ ਕੋਰਟ ਕੰਪਲੈਕਸ ‘ਚ ਹਫੜਾ-ਦਫੜੀ ਮਚ ਗਈ।
ਪੁਲਸ ਅਨੁਸਾਰ ਅੱਜ ਦੁਪਹਿਰ ਕਰੀਬ 1:05 ਵਜੇ ਬਾਰਾਮੂਲਾ ਕੋਰਟ ਦੇ ਮਾਲਖਾਨਾ ਵਿੱਚ ਗਲਤੀ ਨਾਲ ਗ੍ਰੇਨੇਡ ਫਟ ਗਿਆ, ਜਿਸ ਨਾਲ ਉੱਥੇ ਡਿਊਟੀ ‘ਤੇ ਮੌਜੂਦ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਆਮ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ