New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਲੀ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦੇਣ ਦੇ ਸਰਕਾਰ ਦੇ ਫੈਸਲੇ ‘ਤੇ ਵੀਰਵਾਰ ਨੂੰ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਭਗਵਾਨ ਬੁੱਧ ਦੇ ਵਿਚਾਰਾਂ ’ਚ ਵਿਸ਼ਵਾਸ਼ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਾਗ੍ਰਿਤ ਹੋਈ ਹੈ।
ਮੋਦੀ ਨੇ ਕੋਲੰਬੋ ਵਿੱਚ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈ.ਸੀ.ਸੀ.ਆਰ.) ਵੱਲੋਂ ਆਯੋਜਿਤ ‘ਪਾਲੀ ਇਕ ਕਲਾਸੀਕਲ ਭਾਸ਼ਾ’ ਵਿਸ਼ੇ ‘ਤੇ ਪੈਨਲ ਚਰਚਾ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਦੇਸ਼ਾਂ ਦੇ ਵਿਦਵਾਨਾਂ ਅਤੇ ਭਿਕਸ਼ੂਆਂ ਦਾ ਵੀ ਧੰਨਵਾਦ ਕੀਤਾ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ‘ਇੰਡੀਆ ਇਨ ਸ਼੍ਰੀਲੰਕਾ’ ਹੈਂਡਲ ਦੀ ਇਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦਿਆ ਮੋਦੀ ਨੇ ਕਿਹਾ, ਮੈਨੂੰ ਖੁਸ਼ੀ ਹੈ ਕਿ ਪਾਲੀ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦੇਣ ਦੇ ਭਾਰਤ ਸਰਕਾਰ ਦੇ ਫੈਸਲੇ ਨੇ ਭਗਵਾਨ ਬੁੱਧ ਦੇ ਵਿਚਾਰਾਂ ’ਚ ਵਿਸ਼ਵਾਸ਼ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਗਾਈ ਹੈ। ਕੋਲੰਬੋ ਵਿੱਚ ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਦੇਸ਼ਾਂ ਦੇ ਵਿਦਵਾਨਾਂ ਅਤੇ ਭਿਕਸ਼ੂਆਂ ਦਾ ਮੈਂ ਧੰਨਵਾਦੀ ਹਾਂ।”
ਇਸ ਤੋਂ ਪਹਿਲਾਂ ‘ਇੰਡੀਆ ਇਨ ਸ਼੍ਰੀਲੰਕਾ’ ਨੇ ਐਕਸ ਪੋਸਟ ਵਿੱਚ ਲਿਖਿਆ, ਪਾਲੀ ਨੂੰ ਕਲਾਸੀਕਲ ਭਾਸ਼ਾ ਵਜੋਂ ਮਾਨਤਾ ਦੇਣ ਦੇ ਭਾਰਤ ਦੇ ਤਾਜ਼ਾ ਫੈਸਲੇ ਦਾ ਸੁਆਗਤ ਕਰਦੇ ਹੋਏ, ਆਈਸੀਸੀਆਰ ਕੋਲੰਬੋ ਨੇ ‘ਪਾਲੀ ਇੱਕ ਕਲਾਸੀਕਲ ਭਾਸ਼ਾ’ ‘ਦੇ ਰੂਪ ’ਚ ਵਿਸ਼ੇ ’ਤੇ ਇੱਕ ਪੈਨਲ ਚਰਚਾ ਦੀ ਮੇਜ਼ਬਾਨੀ ਕੀਤੀ। ਮੁੱਖ ਮਹਿਮਾਨ ਵਜੋਂ ਸ੍ਰੀਲੰਕਾ ਵਿੱਚ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਡਾ. ਸਤਿਆਜਲ ਪਾਂਡੇ ਅਤੇ ਹੋਰਨਾਂ ਨੇ ਸ਼ਿਰਕਤ ਕੀਤੀ।
ਹਿੰਦੂਸਥਾਨ ਸਮਾਚਾਰ