Punjab News: ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਨੇ ਝੋਨੇ ਦੀ ਖਰੀਦ ਵਿੱਚ ਕਥਿਤ ਦੇਰੀ ਦੇ ਵਿਰੋਧ ਵਿੱਚ ਅੱਜ ਯਾਨੀ 25 ਅਕਤੂਬਰ ਨੂੰ ਪੰਜਾਬ ਭਰ ਵਿੱਚ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਇਹ ਸਰਬਸੰਮਤੀ ਹੈ ਕਿ ਹੁਣ ਤੱਕ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਜਥੇਬੰਦੀ ਨੇ ਝੋਨੇ ਦੀ ਖਰੀਦ ਵਿੱਚ ਹੋ ਰਹੀ ਦੇਰੀ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਕੇਂਦਰ ਹੋਵੇ ਜਾਂ ਪੰਜਾਬ ਸਰਕਾਰ, ਦੋਵੇਂ ਬਰਾਬਰ ਦੇ ਦੋਸ਼ੀ ਹਨ… ਉਹ ਮਸਲੇ ਦਾ ਹੱਲ ਕੱਢਣ ਲਈ ਤਿਆਰ ਨਹੀਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰਕੇ ਸੁਰਖੀਆਂ ‘ਚ ਆਏ SKM ਨੇ 19 ਅਕਤੂਬਰ ਨੂੰ ਕਿਹਾ ਸੀ ਕਿ ਜੇਕਰ ਸੂਬਾ ਸਰਕਾਰ ਚਾਰ ਦਿਨਾਂ ‘ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ‘ਚ ਅਸਫਲ ਰਹੀ ਤਾਂ ਉਹ ਇੱਕ “ਵੱਡਾ ਫੈਸਲਾ”।
ਇਸ ਸਬੰਧੀ ਐੱਸਕੇਐੱਮ(SKM) ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਸੀ ਕਿ ਅੱਜ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਭਰ ਵਿੱਚ ਮੰਡੀਆਂ ਨੇੜੇ ਸੜਕਾਂ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਟਿਆਲਾ ਨੇ ਕਿਹਾ ਸੀ ਕਿ ਜੇਕਰ ਫਿਰ ਵੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਐਸਕੇਐਮ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਜਦੋਂ ਉਹ ਅਨਾਜ ਮੰਡੀਆਂ ਦਾ ਦੌਰਾ ਕਰਨਗੇ ਤਾਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ। ਐਸਕੇਐਮ ਨੇ ਕਿਸਾਨਾਂ ਦੀ ਦੁਰਦਸ਼ਾ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਇਸ ਸਬੰਧੀ 23 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਨੇ ਕਿਹਾ ਸੀ ਕਿ ਭਾਜਪਾ ਸਰਕਾਰ ਇੱਕ ਵਾਰ ਫਿਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਖਾਦ ਮੁਹੱਈਆ ਕਰਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਹੁਣ ਘੱਟੋ-ਘੱਟ ਸਮਰਥਨ ਮੁੱਲ ਤੋਂ ਵੀ ਘੱਟ ਭਾਅ ’ਤੇ ਆਪਣੀ ਫ਼ਸਲ ਵੇਚਣ ਲਈ ਮਜਬੂਰ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅੱਜ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਸੜਕਾਂ ’ਤੇ ਸੁੱਟਣ ਲਈ ਮਜਬੂਰ ਹਨ। ਖਰੀਦ ਤੋਂ ਬਾਅਦ ਸਰਕਾਰ ਇਸ ਦੀ ਲਿਫਟਿੰਗ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ।