Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Bathinda News: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।

Gurpinder Kaur by Gurpinder Kaur
Oct 25, 2024, 10:02 am GMT+0530
FacebookTwitterWhatsAppTelegram

Bathinda News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।

ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੀਤੇ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਕਾਨਵੈਂਟ ਸਕੂਲਾਂ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵਿਦਿਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਿਹਤਰ ਅਭਿਆਸ ਅਪਣਾਏ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਠਿੰਡਾ ਵਿੱਚ ਲੜਕੀਆਂ ਦਾ ਸਭ ਤੋਂ ਵੱਡਾ ਅਤੇ ਇਕਲੌਤਾ ਸਕੂਲ ਹੈ ਜਿੱਥੇ 2200 ਲੜਕੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ 1958 ਵਿੱਚ ਬਣੇ ਇਸ ਸਕੂਲ ਦੇ ਨਵੀਨੀਕਰਨ ਦੀ ਸਖ਼ਤ ਲੋੜ ਸੀ। ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਸ ਵਿੱਚ ਸਮਾਰਟ ਕਲਾਸਰੂਮ, ਸਾਇੰਸ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਸਮੇਤ 73 ਕਮਰੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲਾਂ ਇਹ ਸਕੂਲ ਦੋ ਸ਼ਿਫਟਾਂ ਵਿੱਚ ਚੱਲਦਾ ਸੀ ਪਰ ਹੁਣ ਵਿਦਿਆਰਥੀਆਂ ਦੀ ਭਲਾਈ ਲਈ ਇਹ ਇੱਕ ਸ਼ਿਫਟ ਵਿੱਚ ਹੀ ਚੱਲੇਗਾ।

ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿਛਲੇ ਹਫ਼ਤੇ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦੇ ਇੱਕ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਭੇਜਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ 152 ਹੈੱਡਮਾਸਟਰ/ਸਿੱਖਿਆ ਅਫ਼ਸਰਾਂ ਦੇ ਤਿੰਨ ਬੈਚ, ਅਤਿ ਆਧੁਨਿਕ ਅਕਾਦਮਿਕ ਸਿਖਲਾਈ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਵੀ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ 12316 ਯੋਗ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10361 ਅਧਿਆਪਕ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਨਵੇਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੀ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਕਰੀਬ 82 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ ਲਗਭਗ 35 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ਼ ਐਮੀਨੈਂਸ ਅਤੇ ਲੜਕੀਆਂ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਲਈ ਟਰਾਂਸਪੋਰਟ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ

Tags: Bhagwant MannPunjab GovernmentTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.