New Delhi: ਜਸਟਿਸ ਸੰਜੀਵ ਖੰਨਾ ਨੂੰ ਅੱਜ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਨਿਯੁਕਤ ਕੀਤੇ ਗਏ ਹਨ। ਜਸਟਿਸ ਖੰਨਾ 11 ਨਵੰਬਰ ਨੂੰ ਹਲਫ ਲੈਣਗੇ। ਇਸ ਤੋਂ ਇੱਕ ਦਿਨ ਪਹਿਲਾਂ ਮੌਜੂਦਾ ਜਸਟਿਸ ਡੀਵਾਈ ਚੰਦਰਚੂੜ ਸੇਵਾਕੁਮਤ ਹੋ ਜਾਣਗੇ। ਜਸਟਿਸ ਚੰਦਰਚੂੜ ਨੇ ਅੱਠ ਨਵੰਬਰ, 2022 ਨੂੰ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਿਆ ਸੀ। ਜਸਟਿਸ ਖੰਨਾ ਦਾ ਸੀਜੇਆਈ ਵਜੋਂ ਕਾਰਜਕਾਲ ਛੇ ਮਹੀਨਿਆਂ ਤੋਂ ਵੱਧ ਹੋਵੇਗਾ ਅਤੇ ਉਹ 13 ਮਈ, 2025 ਨੂੰ ਸੇਵਾਮੁਕਤ ਹੋਣਗੇ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਕਸ ’ਤੇ ਕਿਹਾ, ‘‘ਭਾਰਤ ਦੇ ਸੰਵਿਧਾਨ ਵੱਲੋਂ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰਾਸ਼ਟਰਪਤੀ, ਭਾਰਤ ਦੇ ਚੀਫ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੂੰ 11 ਨਵੰਬਰ, 2024 ਤੋਂ ਦੇਸ਼ ਦੇ ਚੀਫ ਜਸਟਿਸ ਵਜੋਂ ਨਿਯੁਕਤ ਕਰਦੇ ਹਾਂ।’
In exercise of the power conferred by the Constitution of India, Hon’ble President, after consultation with Hon’ble Chief Justice of India, is pleased to appoint Shri Justice Sanjiv Khanna, Judge of the Supreme Court of India as Chief Justice of India with effect from 11th…
— Arjun Ram Meghwal (@arjunrammeghwal) October 24, 2024