New Delhi: ਗਲੋਬਲ ਬਾਜ਼ਾਰ ਤੋਂ ਅੱਜ ਸੁਸਤ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਲਗਾਤਾਰ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਨ ਤੋਂ ਬਾਅਦ ਅਮਰੀਕੀ ਬਾਜ਼ਾਰ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਡਾਓ ਜੌਂਸ ਫਿਊਚਰਜ਼ ਵੀ ਅੱਜ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅਮਰੀਕੀ ਬਾਜ਼ਾਰ ਦੀ ਤਰ੍ਹਾਂ ਯੂਰਪੀ ਬਾਜ਼ਾਰ ਵੀ ਪੂਰੇ ਸੈਸ਼ਨ ਦੌਰਾਨ ਦਬਾਅ ਦਾ ਸਾਹਮਣਾ ਕਰਨ ਤੋਂ ਬਾਅਦ ਮਾਮੂਲੀ ਮਜ਼ਬੂਤੀ ਨਾਲ ਬੰਦ ਹੋਣ ‘ਚ ਕਾਮਯਾਬ ਰਹੇ। ਏਸ਼ੀਆਈ ਬਾਜ਼ਾਰਾਂ ‘ਚ ਅੱਜ ਮਿਸ਼ਰਤ ਕਾਰੋਬਾਰ ਹੋ ਰਿਹਾ ਹੈ।
ਅਮਰੀਕੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਅਸਥਿਰ ਰਿਹਾ। ਡਾਓ ਜੋਂਸ ਲਗਾਤਾਰ ਚੌਥੇ ਦਿਨ ਡਿੱਗ ਕੇ ਲਾਲ ਨਿਸ਼ਾਨ ‘ਤੇ ਬੰਦ ਹੋਇਆ। ਦੂਜੇ ਪਾਸੇ ਐਸਐਂਡਪੀ 500 ਸੂਚਕਾਂਕ 0.21 ਫੀਸਦੀ ਮਜ਼ਬੂਤੀ ਨਾਲ 5,809.86 ਅੰਕਾਂ ‘ਤੇ ਬੰਦ ਹੋਇਆ। ਨੈਸਡੈਕ 0.76 ਫੀਸਦੀ ਮਜ਼ਬੂਤੀ ਨਾਲ 18,415.49 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਉੱਥੇ ਹੀ ਡਾਓ ਜੌਂਨਸ ਫਿਊਚਰਜ਼ ਇਸ ਸਮੇਂ 0.11 ਫੀਸਦੀ ਦੀ ਗਿਰਾਵਟ ਦੇ ਨਾਲ 42,328.78 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।
ਯੂਰਪੀ ਬਾਜ਼ਾਰ ਵੀ ਪਿਛਲੇ ਸੈਸ਼ਨ ਦੌਰਾਨ ਦਬਾਅ ‘ਚ ਕਾਰੋਬਾਰ ਕਰਦਾ ਰਿਹਾ। ਹਾਲਾਂਕਿ ਆਖਰੀ ਸਮੇਂ ਦੀ ਖਰੀਦਦਾਰੀ ਦੇ ਸਮਰਥਨ ਨਾਲ ਯੂਰਪ ਦੇ ਤਿੰਨੋਂ ਪ੍ਰਮੁੱਖ ਸੂਚਕਾਂਕ ਮਾਮੂਲੀ ਮਜ਼ਬੂਤੀ ਨਾਲ ਬੰਦ ਹੋਣ ‘ਚ ਸਫਲ ਰਹੇ। ਐਫਟੀਐਸਈ ਇੰਡੈਕਸ 0.13 ਫੀਸਦੀ ਮਜ਼ਬੂਤੀ ਨਾਲ 8,269.38 ‘ਤੇ, ਸੀਏਸੀ ਸੂਚਕਾਂਕ 0.08 ਫੀਸਦੀ ਦੀ ਮਜ਼ਬੂਤੀ ਨਾਲ 7,503.28 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 0.34 ਫੀਸਦੀ ਮਜ਼ਬੂਤੀ ਨਾਲ 19,443 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ‘ਚ ਅੱਜ ਮਿਸ਼ਰਤ ਕਾਰੋਬਾਰ ਹੋ ਰਿਹਾ ਹੈ। ਏਸ਼ੀਆ ਦੇ 9 ਬਾਜ਼ਾਰਾਂ ‘ਚੋਂ 5 ਸੂਚਕਾਂਕ ਮਜ਼ਬੂਤੀ ਦੇ ਨਾਲ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ, ਜਦਕਿ 4 ਸੂਚਕਾਂਕ ਗਿਰਾਵਟ ਦੇ ਨਾਲ ਲਾਲ ਨਿਸ਼ਾਨ ‘ਤੇ ਬਣੇ ਹੋਏ ਹਨ। ਗਿਫ਼ਟ ਨਿਫਟੀ 104.50 ਅੰਕ ਜਾਂ 0.43 ਫੀਸਦੀ ਦੀ ਗਿਰਾਵਟ ਨਾਲ 24,357.50 ਅੰਕਾਂ ਦੇ ਪੱਧਰ ‘ਤੇ, ਨਿੱਕੇਈ ਇੰਡੈਕਸ 379.64 ਅੰਕ ਯਾਨੀ ਇਕ ਫੀਸਦੀ ਡਿੱਗ ਕੇ 37,763.65 ਅੰਕਾਂ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.52 ਫੀਸਦੀ ਡਿੱਗ ਕੇ 3,586.28 ‘ਤੇ ਅਤੇ ਸੈੱਟ ਕੰਪੋਜ਼ਿਟ ਇੰਡੈਕਸ 0.02 ਫੀਸਦੀ ਦੀ ਮਾਮੂਲੀ ਕਮਜ਼ੋਰੀ ਨਾਲ 1,460.39 ਅੰਕ ‘ਤੇ ਕਾਰੋਬਾਰ ਕਰ ਰਹੇ ਹਨ।
ਦੂਜੇ ਪਾਸੇ ਹੈਂਗ ਸੇਂਗ ਇੰਡੈਕਸ 223.96 ਅੰਕ ਜਾਂ 1.09 ਫੀਸਦੀ ਮਜ਼ਬੂਤੀ ਨਾਲ 20,713.58 ਅੰਕ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.31 ਫੀਸਦੀ ਦੀ ਛਾਲ ਮਾਰ ਕੇ 23,263.45 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.36 ਫੀਸਦੀ ਮਜ਼ਬੂਤੀ ਨਾਲ 2,590.36 ਅੰਕਾਂ ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.05 ਫੀਸਦੀ ਦੀ ਮਾਮੂਲੀ ਮਜ਼ਬੂਤੀ ਨਾਲ 7,720.18 ਅੰਕਾਂ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਸੂਚਕਾਂਕ 0.81 ਅੰਕਾਂ ਦੀ ਮਾਮੂਲੀ ਮਜ਼ਬੂਤੀ ਨਾਲ 3,307.14 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰ ਰਹੇ ਹਨ
ਹਿੰਦੂਸਥਾਨ ਸਮਾਚਾਰ