Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਉਦਿਆਂ ਕਿਹਾ ਕਿ ਐਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੈਂਬਰਾਂ ਨੂੰ ਪੈਸੇ ਦਾ ਲਾਲਚ ਦਿੱਤਾ ਜਾ ਰਿਹਾ ਹੈ ਅਤੇ ਮੋਟੀ ਰਕਮ ਦੇਣ ਦੀ ਗੱਲ ਕਹੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਆਰ ਐਸ ਐਸ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਾਰੇ ਇਕੱਠੇ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਸਾਰੇ ਮਿਲ ਕੇ ਐਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਧਾਮੀ ਨੇ ਦੋਸ਼ ਲਗਾਇਆ ਕਿ ਬਾਗ਼ੀ ਧੜੇ ਨੂੰ ਜਿਤਾਉਣ ਲਈ ਵਿਰੋਧੀ ਪਾਰਟੀਆਂ ਰਲ ਕੇ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖ਼ਤਾ ਸਬੂਤ ਹਨ। ਧਾਮੀ ਨੇ ਕਿਹਾ ਕਿ ਇੱਕ ਸਾਂਸਦ ਵੱਲੋਂ ਵੀ ਮੈਂਬਰਾਂ ਨੂੰ ਫੋਨ ਕੀਤੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ