Jalandhar News: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ। ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਪ੍ਰਕਿਰਿਆ ਅਤੇ ਇਸ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਇਸ ‘ਤੇ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਦਲਾਅ ਦੀ ਲੋੜ ’ਤੇ ਜ਼ੋਰ ਦਿੱਤਾ।