Mumbai News: ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਸ ਨੇ ਇੱਕ ਹੋਰ ਮੁਲਜ਼ਮ ਸੁਜੀਤ ਸੁਸ਼ੀਲ ਸਿੰਘ (32) ਨੂੰ ਲੁਧਿਆਣਾ, ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ। ਸੁਜੀਤ ਸੁਸ਼ੀਲ ਸਿੰਘ ‘ਤੇ ਇਸ ਮਾਮਲੇ ‘ਚ ਲੋੜੀਂਦੇ ਮੁਲਜ਼ਮ ਜ਼ੀਸ਼ਾਨ ਅਖ਼ਤਰ ਨੂੰ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨਾਲ ਮਿਲਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਗਿਣਤੀ 15 ਹੋ ਗਈ ਹੈ। ਮੁੰਬਈ ਪੁਲਸ ਮੁਲਜ਼ਮਾਂ ਨੂੰ ਪੰਜਾਬ ਤੋਂ ਮੁੰਬਈ ਲਿਆ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੁਲਜ਼ਮ ਸੁਜੀਤ ਸਿੰਘ ਇਸ ਮਾਮਲੇ ‘ਚ ਲੋੜੀਂਦੇ ਮੁਲਜ਼ਮ ਜ਼ੀਸ਼ਾਨ ਅਖਤਰ ਦੇ ਸੰਪਰਕ ‘ਚ ਸੀ ਅਤੇ ਉਸ ਗਰੁੱਪ ਦਾ ਹਿੱਸਾ ਸੀ, ਜਿਸ ਨੇ ਕਤਲ ਦੀ ਯੋਜਨਾ ਬਣਾਈ ਸੀ। ਕਤਲ ਤੋਂ ਤੁਰੰਤ ਬਾਅਦ ਉਹ ਜਲੰਧਰ ਭੱਜ ਗਿਆ ਸੀ ਅਤੇ ਉਥੇ ਲੁਕ ਕੇ ਰਹਿ ਰਿਹਾ ਸੀ। ਗੁਪਤ ਸੂਚਨਾ ਮਿਲਣ ਤੋਂ ਬਾਅਦ ਮੁੰਬਈ ਪੁਲਸ ਨੇ ਪੰਜਾਬ ਪੁਲਸ ਦੀ ਮਦਦ ਨਾਲ ਸ਼ੁੱਕਰਵਾਰ ਨੂੰ ਉਸਨੂੰ ਗ੍ਰਿਫਤਾਰ ਕਰ ਕੀਤਾ ਹੈ। ਮੁੰਬਈ ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ 12 ਅਕਤੂਬਰ ਨੂੰ ਬਾਂਦਰਾ ਈਸਟ ‘ਚ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਤਿੰਨ ਫਰਾਰ ਹਨ। ਤਿੰਨਾਂ ਫਰਾਰ ਮੁਲਜ਼ਮਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ