Chandigarh News: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 60 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ ਹੈ। ਦਸ ਦਇਏ ਕਿ ਚੋਣਾਂ 13 ਨਵੰਬਰ ਨੂੰ ਚੋਣਾਂ ਹੋਣਗੀਆਂ।
ਜਾਣੋਂ ਕਿੱਥੋਂ ਕਿੱਨੇ ਉਮੀਦਵਾਰ?
ਗਿੱਦੜਬਾਹਾ ਸੀਟ ‘ਤੇ ਸਭ ਤੋਂ ਵੱਧ 20 ਉਮੀਦਵਾਰ
ਬਰਨਾਲਾ ਤੋਂ 18 ਉਮੀਦਵਾਰ
ਡੇਰਾ ਬਾਬਾ ਨਾਨਕ ਤੋਂ 14 ਉਮੀਦਵਾਰ
ਅਤੇ ਚੱਬੇਵਾਲ ਤੋਂ 8 ਉਮੀਦਵਾਰ ਚੋਣ ਮੈਦਾਨ ਵਿੱਚ ਹਨ
ਜੂਨ ਵਿੱਚ ਚਾਰ ਵਿਧਾਇਕਾਂ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਉਪ ਚੋਣਾਂ ਜ਼ਰੂਰੀ ਹੋ ਗਈਆਂ ਸਨ। ਨਾਮਜ਼ਦਗੀ ਭਰਨ ਦੀ ਆਖਰੀ ਮਿਤੀ ਸ਼ੁੱਕਰਵਾਰ ਸੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ। ਉਮੀਦਵਾਰ 30 ਅਕਤੂਬਰ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਚੋਣ ਨਤੀਜੇ 23 ਨਵੰਬਰ ਨੂੰ ਆਉਣਗੇ। ਸਾਰੀ ਚੋਣ ਪ੍ਰਕਿਰਿਆ 25 ਨਵੰਬਰ ਨੂੰ ਖਤਮ ਹੋ ਜਾਵੇਗੀ।
ਪੰਜਾਬ ਦੀਆਂ ਇਨ੍ਹਾਂ ਚਾਰ ਸੀਟਾਂ ’ਤੇ ਚੋਣਾਂ ਹੋਣੀਆਂ ਹਨ ਕਿਉਂਕਿ ਇਨ੍ਹਾਂ ਸੀਟਾਂ ਦੀ ਨੁਮਾਇੰਦਗੀ ਕਰਨ ਵਾਲੇ ਚਾਰ ਵਿਧਾਇਕ ਜੂਨ ਵਿੱਚ ਲੋਕ ਸਭਾ ਲਈ ਚੁਣੇ ਗਏ ਸਨ। ਇਨ੍ਹਾਂ ਚਾਰ ਸੀਟਾਂ ‘ਤੇ ਕੁੱਲ 6.96 ਲੱਖ ਵੋਟਰ ਹਨ ਅਤੇ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਕਮਿਸ਼ਨ ਨੇ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਸ਼ਾਮਲ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ। ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਨਹੀਂ ਉਤਾਰੇ ਹਨ। ਅਕਾਲੀ ਦਲ ਨੇ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਇਸ ਤੋਂ ਬਾਅਦ ਪਾਰਟੀ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਵਿੱਚ ਹਿੱਸਾ ਲਵੇਗੀ।