New Delhi: ਗਲੋਬਲ ਬਾਜ਼ਾਰ ਤੋਂ ਅੱਜ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ ਸਨ। ਉਥੇ ਹੀ ਡਾਓ ਜੌਂਸ ਫਿਊਚਰਜ਼ ਅੱਜ ਮਜ਼ਬੂਤੀ ਦੇ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅਮਰੀਕੀ ਬਾਜ਼ਾਰ ਦੀ ਤਰ੍ਹਾਂ ਯੂਰਪੀ ਬਾਜ਼ਾਰ ‘ਚ ਵੀ ਪਿਛਲੇ ਸੈਸ਼ਨ ਦੌਰਾਨ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਅੱਜ ਏਸ਼ੀਆਈ ਬਾਜ਼ਾਰਾਂ ‘ਚ ਵੀ ਮਿਸ਼ਰਤ ਕਾਰੋਬਾਰ ਹੋ ਰਿਹਾ ਹੈ।
ਅਮਰੀਕੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਲਗਾਤਾਰ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਨ ਤੋਂ ਬਾਅਦ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਐੱਸਐਂਡਪੀ 500 ਇੰਡੈਕਸ 0.03 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 5,808.12 ਅੰਕ ‘ਤੇ ਬੰਦ ਹੋਇਆ। ਦੂਜੇ ਪਾਸੇ, ਨੈਸਡੈਕ ਨੇ 103.12 ਅੰਕ ਜਾਂ 0.56 ਫੀਸਦੀ ਦੀ ਮਜ਼ਬੂਤੀ ਨਾਲ ਪਿਛਲੇ ਸੈਸ਼ਨ ਦਾ ਕਾਰੋਬਾਰ 18,518.61 ਅੰਕਾਂ ‘ਤੇ ਬੰਦ ਕੀਤਾ। ਉੱਥੇ ਹੀ ਡਾਓ ਜੌਂਸ ਫਿਊਚਰਜ਼ ਫਿਲਹਾਲ 141.45 ਅੰਕ ਜਾਂ 0.34 ਫੀਸਦੀ ਦੀ ਮਜ਼ਬੂਤੀ ਨਾਲ 42,253.86 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।
ਯੂਰਪੀ ਬਾਜ਼ਾਰ ‘ਚ ਵੀ ਪਿਛਲੇ ਸੈਸ਼ਨ ਦੌਰਾਨ ਮਿਲਿਆ-ਜੁਲਿਆ ਕਾਰੋਬਾਰ ਹੁੰਦਾ ਰਿਹਾ। ਐਫਟੀਐਸਈ ਇੰਡੈਕਸ 0.25 ਫੀਸਦੀ ਦੀ ਕਮਜ਼ੋਰੀ ਨਾਲ 8,248.84 ‘ਤੇ ਬੰਦ ਹੋਇਆ ਹੈ। ਇਸੇ ਤਰ੍ਹਾਂ, ਸੀਏਸੀ ਸੂਚਕਾਂਕ 0.08 ਫੀਸਦ ੀਦੀ ਗਿਰਾਵਟ ਨਾਲ 7,497.54 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 0.11 ਫੀਸਦੀ ਮਜ਼ਬੂਤੀ ਨਾਲ 19,463.59 ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ਵਿੱਚ ਵੀ ਅੱਜ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਏਸ਼ੀਆ ਦੇ 9 ਬਾਜ਼ਾਰਾਂ ‘ਚੋਂ 5 ਸੂਚਕਾਂਕ ਗਿਰਾਵਟ ਦੇ ਨਾਲ ਲਾਲ ‘ਚ ਕਾਰੋਬਾਰ ਕਰ ਰਹੇ ਹਨ, ਜਦਕਿ 4 ਸੂਚਕਾਂਕ ਮਜ਼ਬੂਤੀ ਦੇ ਨਾਲ ਹਰੇ ਨਿਸ਼ਾਨ ਵਿੱਚ ਹਨ। ਗਿਫਟ ਨਿਫਟੀ 0.26 ਫੀਸਦੀ ਮਜ਼ਬੂਤੀ ਨਾਲ 24,212 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਕੋਸਪੀ ਇੰਡੈਕਸ 0.85 ਫੀਸਦੀ ਮਜ਼ਬੂਤ ਹੋ ਕੇ 2,605.32 ਅੰਕਾਂ ਦੇ ਪੱਧਰ ‘ਤੇ, ਨਿਕੇਈ ਇੰਡੈਕਸ ਨੇ ਅੱਜ ਵੱਡੀ ਛਾਲ ਮਾਰੀ ਹੈ ਅਤੇ ਫਿਲਹਾਲ ਇਹ ਸੂਚਕਾਂਕ 658.39 ਅੰਕ ਜਾਂ 1.74 ਫੀਸਦੀ ਮਜ਼ਬੂਤੀ ਨਾਲ 38,572.31 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਸ਼ੰਘਾਈ ਕੰਪੋਜ਼ਿਟ ਇੰਡੈਕਸ 0.17 ਫੀਸਦੀ ਦੀ ਮਜ਼ਬੂਤੀ ਨਾਲ 3,305.30 ਅੰਕਾਂ ਦੇ ਪੱਧਰ ‘ਤੇ ਬਣਿਆ ਹੋਇਆ ਹੈ।
ਦੂਜੇ ਪਾਸੇ ਹੈਂਗ ਸੇਂਗ ਇੰਡੈਕਸ 0.22 ਫੀਸਦੀ ਦੀ ਕਮਜ਼ੋਰੀ ਨਾਲ 20,545.22 ਅੰਕ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.05 ਫੀਸਦੀ ਡਿੱਗ ਕੇ 3,591.47 ਅੰਕ ਦੇ ਪੱਧਰ ‘ਤੇ, ਤਾਇਵਾਨ ਵੇਟਿਡ ਇੰਡੈਕਸ 121.04 ਅੰਕ ਜਾਂ 0.52 ਫੀਸਦੀ ਡਿੱਗ ਕੇ 23,227.41 ਅੰਕਾਂ ਦੇ ਪੱਧਰ ‘ਤੇ, ਸੈੱਟ ਕੰਪੋਜ਼ਿਟ ਸੂਚਕਾਂਕ 0.77 ਫੀਸਦੀ ਡਿੱਗ ਕੇ 1,452.16 ਅੰਕਾਂ ਦੇ ਪੱਧਰ ‘ਤੇ ਅਤੇ ਜਕਾਰਤਾ ਕੰਪੋਜ਼ਿਟ ਇੰਡੈਕਸ 0.90 ਫੀਸਦੀ ਦੀ ਕਮਜ਼ੋਰੀ ਨਾਲ 7,625.52 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ