Rupnagar News: ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹਾ ਰੂਪਨਗਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 96 ਹਜਾਰ 879 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 94 ਹਜਾਰ 786 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ 191.04 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲਿਫਟਿੰਗ ਦੇ ਕੰਮ ਵੀ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ 30 ਹਜਾਰ 628 ਮੀਟ੍ਰਿਕ ਟਨ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਤੇ ਅੱਜ ਦੇ ਦਿਨ ਹੀ 5 ਹਜਾਰ 546 ਮੀਟਰਕ ਟਨ ਦੀ ਲਿਫਟਿੰਗ ਕੀਤੀ ਗਈ ਜਿਸ ਵਿੱਚ ਪਨਗ੍ਰੇਨ ਵਲੋ 2 ਹਜਾਰ 752 ਮੀਟਰਕ ਟਨ, ਮਾਰਕਫੈੱਡ ਵਲੋ 983 ਮੀਟਰਕ ਟਨ, ਪਨਸਪ ਵਲੋਂ 1 ਹਜਾਰ 110 ਮੀਟਰਕ ਟਨ, ਵੇਅਰ ਹਾਊਸ 564 ਮੀਟਰਕ ਟਨ, ਐਫ.ਸੀ.ਆਈ. ਵਲੋਂ 86 ਮੀਟਰਕ ਟਨ ਅਤੇ ਪ੍ਰਾਈਵੇਟ ਵਲੋਂ 51 ਮੀਟਰਕ ਟਨ ਦੀ ਲਿਫਟਿੰਗ ਕੀਤੀ ਗਈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੇ ਜ਼ਿਲ੍ਹਾ ਪ੍ਰਸਾਸ਼ਨ ਝੋਨੇ ਦੇ ਇੱਕ ਇੱਕ ਦਾਣੇ ਨੂੰ ਯਕੀਨੀ ਤੌਰ ਉੱਤੇ ਖਰੀਦਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਖਰੀਦ ਸੰਬੰਧੀ ਪ੍ਰਬੰਧਾਂ ਨੂੰ ਹੋਰ ਪੁੱਖਤਾ ਕੀਤਾ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ। ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ। ਕਿਸਾਨਾਂ ਨੂੰ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਮੰਡੀ ’ਚ ਵੀ ਸੁੱਕਾ ਝੋਨਾ ਹੀ ਲਿਆਉਣ।
ਹਿੰਦੂਸਥਾਨ ਸਮਾਚਾਰ