Mansa News: ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਬੀਤੀ ਦੇਰ ਰਾਤ ਹੱਥਗੋਲੇ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੋਈ ਵੀ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਦਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 1 ਵਜੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਬੰਬ ਵਰਗੀ ਕੋਈ ਚੀਜ਼ ਸੁੱਟੀ ਗਈ ਸੀ ਇਸ ਕਾਰਨ ਧਮਾਕਾ ਹੋਇਆ ਸੀ। ਜਿਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ਕਾਲ ਕੀਤੀ ਗਈ। ਇਹ ਕਾਲ ਵਿਦੇਸ਼ੀ ਨੰਬਰ ਤੋਂ ਆਈ ਸੀ। ਇਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਹੈ ਤੇ ਇਹ ਸਿਰਫ ਇਕ ਛੋਟਾ ਜਿਹਾ ਟਰੇਲਰ ਹੈ। ਜੇਕਰ ਉਸ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਨ੍ਹਾਂ ਦੇ ਘਰ ‘ਤੇ ਹਮਲਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੇ ਪਰਿਵਾਰ ਦੀ ਜਾਨ ਲਈ ਜਾਵੇਗੀ।
ਦੱਸਣਯੋਗ ਹੈ ਕਿ ਪੰਜਾਬ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜਾਂਚ ਟੀਮਾਂ ਪੈਟਰੋਲ ਪੰਪ ਦੀਆਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀਆਂ ਹਨ। ਤੇ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਇਸ ਮਾਮਲੇ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ।