Dera Baba Nanak: ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲ਼ੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਖਰਚਾ ਅਬਜ਼ਰਵਰ ਵੱਲੋਂ ਉਮੀਦਵਾਰ ਦੇ ਖਰਚਾ ਰਜਿਸਟਰ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਖਰਚਾ ਰਜਿਸਟਰ ਦਾ ਪਹਿਲਾ ਨਿਰੀਖਣ 01 ਨਵੰਬਰ 2024 (ਦਿਨ ਸ਼ੁੱਕਰਵਾਰ) ਸਵੇਰੇ 10 ਵਜੇ , ਦੂਜਾ ਨਿਰੀਖਣ 05 ਨਵੰਬਰ 2024 ( ਦਿਨ ਮੰਗਵਾਰ) ਸਵੇਰੇ 10 ਵਜੇ ਅਤੇ ਤੀਸਰਾ ਨਿਰੀਖਣ 09 ਨਵੰਬਰ 2024 ( ਦਿਨ ਸ਼ਨੀਵਾਰ) ਸਵੇਰੇ 10 ਵਜੇ ਇਹ ਤਿੰਨੋਂ ਦਿਨ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਖ਼ਰਚਾ ਅਬਜ਼ਰਵਰ ਦੀ ਹਾਜ਼ਰੀ ਵਿੱਚ ਉਮੀਦਵਾਰਾਂ ਦੇ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨੋਮੀਨੇਸ਼ਨ ਭਰਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਖ਼ਰਚਾ ਰਜਿਸਟਰ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਉਮੀਦਵਾਰਾਂ ਦੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ