Punjab News: ਅੱਜ ਪੰਜਾਬ ਵਿੱਚ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਹਰਿਮੰਦਰ ਸਾਹਿਬ ਨੂੰ ਵੀ ਬਹੁਤ ਸੋਹਣੇ ਤਰੀਕੇ ਨਾਲ ਸਜਾਇਆ ਗਿਆ ਹੈ।
ਦਸ ਦਈਏ ਕੀ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਜਹਾਂਗੀਰ ਦੀ ਗ਼ੁਲਾਮੀ ਤੋਂ ਰਿਹਾਅ ਹੋਣ ਦੀ ਯਾਦ ਵਿੱਚ ਮਨਾਏ ਜਾ ਰਹੇ ਬੰਦੀ ਛੋੜ ਦਿਵਸ ਮੌਕੇ ਅੱਜ ਸਵੇਰ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਵਿੱਚ ਸਥਿਤ ਝੀਲ ਵਿੱਚ ਇਸ਼ਨਾਨ ਕੀਤਾ ਅਤੇ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਬੰਦੀ ਛੋੜ ਦਿਵਸ ਮੌਕੇ ਹਰਿਮੰਦਰ ਸਾਹਿਬ ਨੂੰ ਐਲਈਡੀ ਲਾਈਟਾਂ ਨਾਲ ਰੋਸ਼ਨ ਕੀਤਾ ਗਿਆ ਹੈ। ਇਸ ਪਵਿੱਤਰ ਦਿਹਾੜੇ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ‘ਚ ਇਕੱਠੇ ਹੋ ਕੇ ਅਰਦਾਸ ਕੀਤੀ।
ਮੰਨਿਆ ਜਾਂਦਾ ਹੈ ਕਿ ਇਸ ਦਿਨ ਨੂੰ ਸਿੱਖ ਧਰਮ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕਿਉਂਕਿ ਅੱਜ ਦੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ 1619 ਵਿੱਚ ਮੁਗ਼ਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ 52 ਸ਼ਹਿਜ਼ਾਦਿਆਂ ਸਮੇਤ ਗਵਾਲੀਅਰ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਅੰਮ੍ਰਿਤਸਰ ਪਰਤੇ ਸਨ।