Punjab News: ਪੰਜਾਬ ਸਰਕਾਰ ਬੱਸ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜ਼ੋਰ ਲਾਅ ਰਹੀ ਹੈ। ਇਸੀ ਵਿੱਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ।
ਦਸ ਦਈਏ ਕੀ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫ਼ਰ ਕਰਨਾ ਹੋਰ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ PRTC ਦੇ ਬੇੜੇ ਵਿਚ ਲਗਭਗ 577 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ।
ਦਸਿਆ ਜਾ ਰਿਹਾ ਹੈ ਕਿ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਸਾਲ ਦੀ ਸ਼ੁਰੂਆਤੀ ਜਨਵਰੀ 2025 ਵਿਚ 200 ਬੱਸਾਂ ਮਿਲਣਗੀਆਂ, ਜਦਕਿ ਬਾਕੀ ਬੱਸਾਂ ਮਈ ਮਹੀਨੇ ਤੱਕ ਸੜਕ ’ਤੇ ਉਤਾਰੀਆਂ ਜਾਣਗੀਆਂ।
ਇਸ ਤੋਂ ਇਲਾਵਾ ਸਰਕਾਰੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਰਣਨੀਤੀ ਵੀ ਬਣਾਈ ਜਾ ਰਹੀ ਹੈ। ਅਤੇ ਕਿਹਾ ਜਾ ਰਿਹਾ ਹੈ ਕਿ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਪੱਕਾ ਕਰ ਸਕਦੀ ਹੈ।