Firozpur News: ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਦੇ ਗੋਦਾਮ ਵਿੱਚ ਬੀਤੀ ਰਾਤ ਕਰੀਬ 8 ਵਜੇ ਅੱਗ ਲੱਗਣ ਕਾਰਨ ਸਾਰਾ ਗੋਦਾਮ ਸੜ ਕੇ ਸੁਆਹ ਹੋ ਗਿਆ।
ਸੂਤਰਾਂ ਮੁਤਾਬਕ ਗੋਦਾਮ ‘ਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਲੋਕਾਂ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਬੁਲਾਇਆ। ਇਸ ਦੇ ਨਾਲ ਹੀ ਜੀਆਰਪੀ ਅਤੇ ਰੇਲਵੇ ਦੇ ਉੱਚ ਅਧਿਕਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਬਿਜਲੀ ਦੇ ਸ਼ਾਰਟ ਸਰਕਟ ਜਾਂ ਪਟਾਕੇ ਤੋਂ ਨਿਕਲੀ ਚੰਗਿਆੜੀ ਕਾਰਨ ਹੋਇਆ ਹੋ ਸਕਦਾ ਹੈ। ਪਰ ਹਾਲੇ ਤਕ ਕਿਸੀ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਆਈ ਹੈ।