Amritsar News: ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁਦੇ ’ਤੇ ਕਾਰਜਸ਼ੀਲ ਕੀਤਾ।
ਇਸ ਮੌਕੇ ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਹਿੰਦੂਸਥਾਨ ਸਮਾਚਾਰ