Maharashtra News: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲੈ ਕੇ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ| ਦਰਅਸਲ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਨਮੋਲ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ ਦੀ ਵਾਂਟੇਡ ਲਿਸਟ ‘ਚ ਸ਼ਾਮਲ ਹੈ।
ਸੂਤਰਾਂ ਦੀ ਮੱਨਿਏ ਤਾਂ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (Maharashtra Control of Organised Crime Act-MCOCA) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ ‘ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (NIA) ਨੇ ਅਨਮੋਲ ਬਿਸ਼ਨੋਈ (Anmol Bishnoi) ‘ਤੇ 10 ਲੱਖ ਰੁਪਏ ਦੇ ਇਨਾਮ ਰੱਖਿਆ ਹੈ | ਬਾਬਾ ਸਿੱਦੀਕੀ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਅਨਮੋਲ ਬਿਸ਼ਨੋਈ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ NIA ਨੇ ਇਹ ਫੈਸਲਾ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਕੇਸ ‘ਚ ਅਨਮੋਲ ਦਾ ਨਾਂ ਸਾਹਮਣੇ ਆਇਆ ਸੀ। ਜਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਤੋਂ ਬਾਅਦ ਆਏ ਲਾਰੈਂਸ ਗੈਂਗ ਦੇ ਸੰਚਾਲਕਾਂ ਨੇ ਹਾਲ ਹੀ ‘ਚ ਉਨ੍ਹਾਂ ਦੇ ਘਰ ‘ਤੇ ਵੀ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ‘ਚ ਅਨਮੋਲ (Anmol Bishnoi) ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਸਬੰਧ ‘ਚ ਮੁੰਬਈ ਪੁਲਸ ਨੇ ਬਿਸ਼ਨੋਈ ਖ਼ਿਲਾਫ ਪਹਿਲਾਂ ਹੀ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ।