Srinagar News: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸੀਆਰਪੀਐੱਫ ਦੇ ਦੋ ਜਵਾਨ ਅਤੇ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਮੌਕੇ ਤੋਂ ਕੱਢ ਕੇ ਫੌਜ ਦੇ 92 ਬੇਸ ਹਸਪਤਾਲ ਲਿਜਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਪੁਰਾਣੇ ਸ਼ਹਿਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਇਲਾਕੇ ‘ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨੇੜੇ ਆਉਂਦੇ ਦੇਖ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਦੋ ਜਵਾਨ ਅਤੇ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਫੌਜ ਦੇ 92 ਬੇਸ ਹਸਪਤਾਲ ਲਿਜਾਇਆ ਗਿਆ।ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅੱਤਵਾਦੀ ਅਜੇ ਵੀ ਸੁਰੱਖਿਆ ਬਲਾਂ ਦੀ ਘੇਰਾਬੰਦੀ ‘ਚ ਫਸੇ ਹੋਏ ਹਨ। ਚਸ਼ਮਦੀਦਾਂ ਮੁਤਾਬਕ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਜਾਰੀ ਹੈ। ਇਸ ਦੌਰਾਨ ਅਨੰਤਨਾਗ ਜ਼ਿਲ੍ਹੇ ਵਿੱਚ ਚੱਲ ਰਹੇ ਇੱਕ ਹੋਰ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ। ਮੁਹਿੰਮ ਅਜੇ ਵੀ ਜਾਰੀ ਹੈ।
ਹਿੰਦੂਸਥਾਨ ਸਮਾਚਾਰ