Batala News: ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਸਬੰਧੀ ਗੱਲ ਕਰਦਿਆਂ ਐਸਡੀਐਮ ਬਟਾਲਾ,ਵਿਕਰਮਜੀਤ ਸਿੰਘ ਨੇ ਦੱਸਿਆ ਕਿ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਨ ਲਈ ਖਾਦ ਵਾਲੀਆਂ ਦੁਕਾਨਾਂ ਤੇ ਹੋਲਸੇਲਰਾਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੁਕਾਨਦਾਰਾਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਉਹ ਡੀਏਪੀ ਖਾਦ ਵੇਚਣ ਦੌਰਾਨ ਕਿਸਾਨਾਂ ਨੂੰ ਹੋਰ ਉਤਪਾਦ ਵੇਚਣ ਤੋਂ ਗੁਰੇਜ਼ ਕਰਨ।
ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਡੀ.ਏ.ਪੀ. ਖਾਦ ਦੀ ਕੋਈ ਕਮੀ ਨਹੀਂ ਹੈ ਅਤੇ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਦੀ ਵਰਤੋਂ ਵੀ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੀਜ਼ਨ ਦੀ ਮੰਗ ਮੁਤਾਬਕ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ।
ਹਿੰਦੂਸਥਾਨ ਸਮਾਚਾਰ