Punjab News: ਪੰਜਾਬ ‘ਚ ਪ੍ਰਦੂਸ਼ਣ ਵੱਧਦਾ ਜਾ ਰਿਹਾ ਸੀ। ਇਹ ਕਿਹਾ ਜਾ ਰਿਹਾ ਸੀ ਕਿ ਪੰਜਾਬ ਦੇ ਅੰਮ੍ਰਿਤਸਰ ਦੀ ਹਵਾ ਸਭ ਤੋਂ ਵੱਧ ਪ੍ਰਦੂਸ਼ਿਤ ਸੀ। ਪਰ ਹੁਣ ਰਾਹਤ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ‘ਚ ਐਤਵਾਰ ਨੂੰ ਪ੍ਰਦੂਸ਼ਣ ਘਟਿਆ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਸਾਰੇ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 200 ਤੋਂ ਹੇਠਾਂ ਡਿੱਗ ਗਿਆ ਹੈ।
ਇਹ ਦਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ‘ਚ ਨਵੰਬਰ ਮਹੀਨੇ ‘ਚ ਠੰਡ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਮੌਸਮ ‘ਚ ਬਦਲਾਅ ਅਤੇ ਵਾਤਾਵਰਨ ‘ਚ ਪ੍ਰਦੂਸ਼ਣ ਨੂੰ ਦੇਖਦੇ ਹੋਏ ਪੰਜਾਬ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਇਹੋ ਜਿਹੇ ਤਾਪਮਾਨ ਨੇ ਪਿਛਲੇ 54 ਸਾਲਾਂ ਦਾ ਰਿਕਾਰਡ ਤੋੜਕੇ ਰੱਖਤਾ ਹੈ। ਮੌਸਮ ਵਿਗਿਆਨੀਆਂ ਦੇ ਮੁਤਾਬਕ ਨਵੰਬਰ ਦੇ ਸ਼ੁਰੂਆਤੀ ਦਿਨਾਂ ਵਿੱਚ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ ਵੱਧ ਹੈ। ਜੇ ਗੱਲ ਕੀਤੀ ਜਾਵੇ ਸਵੇਰ ਦੇ ਤਾਪਮਾਨ ਦੀ ਤਾਂ ਓਹ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। ਜੀ ਹਾਂ ਤਾਪਮਾਨ 30-32 ਡਿਗਰੀ ਤਕ ਦਰਜ ਕੀਤਾ ਗਿਆ ਹੈ। ਅਤੇ ਹੁਣ ਵੀ ਆਉਣ ਵਾਲੇ ਦਿਨਾਂ ‘ਚ ਵੀ ਤਾਪਮਾਨ ‘ਚ ਕੋਈ ਖਾਸ ਫ਼ਰਕ ਨਹੀਂ ਪਵੇਗਾ।