New Delhi: ਕੈਨੇਡਾ ਦੇ ਬਰੈਂਪਟਨ ‘ਚ ਮੰਦਰ ‘ਤੇ ਹਮਲੇ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਦਾ ਬਿਆਨ ਵੀ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਹਿੰਦੂ ਮੰਦਰ ‘ਚ ਹੋਈ ਭੰਨਤੋੜ ਬਹੁਤ ਚਿੰਤਾਜਨਕ ਹੈ।
ਆਸਟਰੇਲੀਅਨ ਰਾਜਧਾਨੀ ਕੈਨਬਰਾ ਵਿੱਚ ਇੱਕ ਅਧਿਕਾਰਤ ਦੌਰੇ ਦੌਰਾਨ ਪੱਤਰਕਾਰਾਂ ਨੂੰ ਕਿਹਾ, “ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਵਿੱਚ ਕੱਲ੍ਹ ਜੋ ਵਾਪਰਿਆ, ਉਹ ਸਪੱਸ਼ਟ ਤੌਰ ‘ਤੇ ਬੇਹੱਦ ਚਿੰਤਾਜਨਕ ਸੀ।”
‘ਕੱਟੜਪੰਥੀ ਤਾਕਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ’
ਵਿਦੇਸ਼ ਮੰਤਰੀ ਨੇ ਅੱਗੇ ਕਿਹਾ, ਕੈਨੇਡਾ ਵਿੱਚ ਕੱਟੜਪੰਥੀ ਤਾਕਤਾਂ ਨੂੰ ਸਿਆਸੀ ਥਾਂ ਦਿੱਤੀ ਜਾ ਰਹੀ ਹੈ। ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਜੋ ਕਿ ਅਸਵੀਕਾਰਨਯੋਗ ਹੈ, ਮੰਤਰੀ ਨੇ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੀ ਆਪਣੀ ਸਰਕਾਰੀ ਫੇਰੀ ਦੌਰਾਨ ਕਿਹਾ।
ਇਹ ਘਟਨਾ ਓਟਾਵਾ ਦੁਆਰਾ ਛੇ ਭਾਰਤੀ ਡਿਪਲੋਮੈਟਾਂ ਨੂੰ ਕੱਢੇ ਜਾਣ ਤੋਂ ਬਾਅਦ ਵਾਪਰੀ ਹੈ, ਜੋ ਕਿ 2023 ਵਿੱਚ ਕੈਨੇਡਾ ਵਿੱਚ ਇੱਕ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬਰਬਰਤਾ ਦੀ ਸਖ਼ਤ ਨਿਖੇਧੀ ਕੀਤੀ, ਕੈਨੇਡਾ ਨਾਲ ਜੁੜੇ ਵਧ ਰਹੇ ਵਿਵਾਦ ‘ਤੇ ਉਨ੍ਹਾਂ ਦੀ ਪਹਿਲੀ ਟਿੱਪਣੀ ਆਈ। ਝਿਸ ਵਿੱਚ ਉਨ੍ਹਾਂ ਕਿਹਾ ਕਿ “ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਸਰਕਾਰ ਨਿਆਂ ਨੂੰ ਯਕੀਨੀ ਬਣਾਏਗੀ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖੇਗੀ।” ਮੋਦੀ ਨੇ ਐਕਸ ‘ਤੇ ਪ੍ਰਗਟ ਕੀਤਾ ਹੈ, ਵਿਦੇਸ਼ਾਂ ਵਿੱਚ ਆਪਣੇ ਨਾਗਰਿਕਾਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਭਾਰਤ ਸਰਕਾਰ ਦੇ ਸਖਤ ਰੁਖ ਨੂੰ ਦਰਸਾਉਂਦਾ ਹੈ।
I strongly condemn the deliberate attack on a Hindu temple in Canada. Equally appalling are the cowardly attempts to intimidate our diplomats. Such acts of violence will never weaken India’s resolve. We expect the Canadian government to ensure justice and uphold the rule of law.
— Narendra Modi (@narendramodi) November 4, 2024