New Delhi: ਘਰੇਲੂ ਸ਼ੇਅਰ ਬਾਜ਼ਾਰ ਅੱਜ ਸ਼ੁਰੂਆਤੀ ਘੰਟਿਆਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਦਬਾਅ ‘ਚ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅੱਜ ਸੈਂਸੈਕਸ ਅਤੇ ਨਿਫਟੀ ਦੋਵਾਂ ਸੂਚਕਾਂਕ ਨੇ ਗਿਰਾਵਟ ਦੇ ਨਾਲ ਕਾਰੋਬਾਰ ਸ਼ੁਰੂ ਕੀਤਾ, ਪਰ ਜਿਵੇਂ ਹੀ ਬਾਜ਼ਾਰ ਖੁੱਲ੍ਹਿਆ, ਖਰੀਦਦਾਰਾਂ ਨੇ ਖਰੀਦਦਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਇਨ੍ਹਾਂ ਦੋਵਾਂ ਸੂਚਕਾਂਕ ਦੀ ਚਾਲ ਵਿੱਚ ਤੇਜ਼ੀ ਆ ਗਈ। ਸਵੇਰੇ 10 ਵਜੇ ਦੇ ਕਰੀਬ ਦੋਵੇਂ ਸੂਚਕਾਂਕ ਹਰੇ ਨਿਸ਼ਾਨ ‘ਤੇ ਪਹੁੰਚਣ ‘ਚ ਸਫਲ ਰਹੇ ਪਰ ਇਸ ਤੋਂ ਬਾਅਦ ਇਕ ਵਾਰ ਫਿਰ ਬਿਕਵਾਲੀ ਦਾ ਦਬਾਅ ਬਣ ਗਿਆ।
ਫਿਲਹਾਲ ਕਾਰੋਬਾਰ ਦੋਰਾਨ ਸੈਂਸੈਕਸ 87.63 ਅੰਕ ਭਾਵ 0.11 ਫੀਸਦੀ ਦੀ ਗਿਰਾਵਟ ਨਾਲ 78,694.61 ਅੰਕ ਦੇ ਪੱਧਰ ’ਤੇ ਅਤੇ ਨਿਫਟੀ 25.10 ਅੰਕ ਭਾਵ 0.10 ਫੀਸਦੀ ਦੀ ਗਿਰਾਵਟ ਨਾਲ 23,970.25 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸੀ। ਕਾਰੋਬਾਰ ਦੇ ਪਹਿਲੇ ਇਕ ਘੰਟੇ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ ‘ਚੋਂ ਟਾਟਾ ਸਟੀਲ, ਮਾਰੂਤੀ ਸੁਜ਼ੂਕੀ, ਜੇ.ਐੱਸ.ਡਬਲਯੂ. ਸਟੀਲ, ਹਿੰਡਾਲਕੋ ਇੰਡਸਟਰੀਜ਼ ਅਤੇ ਇੰਡਸਇੰਡ ਬੈਂਕ ਦੇ ਸ਼ੇਅਰ 2.40 ਫੀਸਦੀ ਤੋਂ 1.56 ਫੀਸਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਕੋਲ ਇੰਡੀਆ, ਅਡਾਨੀ ਪੋਰਟਸ, ਸ਼੍ਰੀਰਾਮ ਫਾਈਨਾਂਸ, ਟ੍ਰੇਂਟ ਲਿਮਟਿਡ ਅਤੇ ਐੱਚ.ਡੀ.ਐੱਫ.ਸੀ. ਲਾਈਫ ਦੇ ਸ਼ੇਅਰ 2.79 ਫੀਸਦੀ ਤੋਂ 1.15 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ।
ਇਸੇ ਤਰ੍ਹਾਂ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 17 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ ‘ਤੇ ਬਣੇ ਹੋਏ ਸਨ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 13 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਨਿਫਟੀ ‘ਚ ਸ਼ਾਮਲ 50 ਸ਼ੇਅਰਾਂ ‘ਚੋਂ 24 ਸ਼ੇਅਰ ਹਰੇ ਨਿਸ਼ਾਨ ‘ਤੇ ਅਤੇ 26 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰਦੇ ਦੇਖੇ ਗਏ।
ਬੀਐਸਈ ਦਾ ਸੈਂਸੈਕਸ ਅੱਜ 240.08 ਅੰਕ ਦੀ ਗਿਰਾਵਟ ਨਾਲ 78,542.16 ਅੰਕਾਂ ਦੇ ਪੱਧਰ ‘ਤੇ ਖੁੱਲ੍ਹਿਆ। ਜਿਵੇਂ ਹੀ ਕਾਰੋਬਾਰ ਸ਼ੁਰੂ ਹੋਇਆ, ਖਰੀਦਦਾਰਾਂ ਨੇ ਖਰੀਦਦਾਰੀ ਦੇ ਯਤਨ ਕੀਤੇ, ਜਿਸ ਕਾਰਨ ਇਸ ਸੂਚਕਾਂਕ ਦੀ ਚਾਲ ਵਿੱਚ ਵੀ ਤੇਜ਼ੀ ਆ ਗਈ। ਲਗਾਤਾਰ ਹੋ ਰਹੀ ਖਰੀਦਦਾਰੀ ਦੇ ਸਮਰਥਨ ਨਾਲ ਇਹ ਸੂਚਕਾਂਕ ਸਵੇਰੇ 10 ਵਜੇ ਦੇ ਕਰੀਬ 50 ਅੰਕਾਂ ਦੀ ਮਜ਼ਬੂਤੀ ਨਾਲ 78,833.88 ਅੰਕਾਂ ਦੇ ਪੱਧਰ ‘ਤੇ ਪਹੁੰਚ ਗਿਆ। ਹਾਲਾਂਕਿ ਇਸ ਤੋਂ ਬਾਅਦ ਬਿਕਵਾਲੀ ਦੇ ਦਬਾਅ ਕਾਰਨ ਸੂਚਕਾਂਕ ਫਿਰ ਤੋਂ ਲਾਲ ਨਿਸ਼ਾਨ ‘ਚ ਆ ਗਿਆ।
ਸੈਂਸੈਕਸ ਦੀ ਤਰ੍ਹਾਂ ਐਨਐਸਈ ਨਿਫਟੀ ਨੇ ਵੀ ਅੱਜ 78.85 ਅੰਕਾਂ ਦੀ ਕਮਜ਼ੋਰੀ ਨਾਲ 23,916.50 ਅੰਕਾਂ ‘ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ। ਬਾਜ਼ਾਰ ਖੁੱਲ੍ਹਦੇ ਹੀ ਖਰੀਦਦਾਰੀ ਸ਼ੁਰੂ ਹੋਣ ਕਾਰਨ ਸਵੇਰੇ 10 ਵਜੇ ਤੱਕ ਇਹ ਸੂਚਕਾਂਕ 30 ਅੰਕ ਤੋਂ ਵੱਧ ਮਜ਼ਬੂਤ ਹੋ ਕੇ 24,026.25 ਅੰਕਾਂ ਦੇ ਪੱਧਰ ‘ਤੇ ਪਹੁੰਚ ਗਿਆ, ਪਰ ਇਸ ਤੋਂ ਬਾਅਦ ਵਿਕਰੀ ਦੇ ਦਬਾਅ ਕਾਰਨ ਇਹ ਸੂਚਕਾਂਕ ਫਿਰ ਤੋਂ ਕਮਜ਼ੋਰ ਹੋ ਗਿਆ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਆਖਰੀ ਕਾਰੋਬਾਰੀ ਦਿਨ ਸੈਂਸੈਕਸ 941.88 ਅੰਕ ਜਾਂ 1.18 ਫੀਸਦੀ ਦੀ ਗਿਰਾਵਟ ਨਾਲ 78,782.24 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 309 ਅੰਕ ਜਾਂ 1.27 ਫੀਸਦੀ ਦੀ ਕਮਜ਼ੋਰੀ ਨਾਲ 23,995.35 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ