Ludhiana News: ਲੁਧਿਆਣਾ ਵਿੱਚ ਪਿਛਲੇ ਦਿਨਾਂ ਵਿੱਚ ਸ਼ਿਵ ਸੈਨਾ ਆਗੂਆਂ ਦੇ ਘਰਾਂ ਉੱਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਨੇ ਫੜ ਲਿਆ ਹੈ। ਪੁਲਿਸ ਕਮਿਸ਼ਨਰ ਇਸ ਸਬੰਧੀ ਅੱਜ ਸਵੇਰੇ 9.30 ਵਜੇ ਸੀ. ਪੀ. ਦਫ਼ਤਰ ਨੇੜੇ ਹਾਲ ’ਚ ਪ੍ਰੈਸ ਕਾਨਫਰੰਸ ਕਰਨਗੇ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ।
ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ ਗਏ ਸਨ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂ ਸ਼ਹਿਰ ਨੇੜਿਓਂ ਹਮਲਾਵਰਾਂ ਨੂੰ ਕਾਬੂ ਕਰ ਲਿਆ। ਲੁਧਿਆਣਾ ‘ਚ ਸ਼ਿਵ ਸੈਨਾ ਦੇ ਦੋ ਨੇਤਾਵਾਂ ‘ਤੇ ਹਮਲਾ ਹੋਇਆ ਹੈ। ਦੋਵਾਂ ਮਾਮਲਿਆਂ ਵਿੱਚ ਮੁਲਜ਼ਮ ਵੱਖ-ਵੱਖ ਹਨ। ਇਹ ਅਪਰਾਧੀ ਜ਼ਿਆਦਾਤਰ ਚੋਰੀ, ਡਕੈਤੀ ਆਦਿ ਜੁਰਮ ਕਰਨ ਵਾਲੇ ਹਨ।
ਹਿੰਦੂਸਥਾਨ ਸਮਾਚਾਰ