Chandigarh News: ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿੱਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਉਂਜ ਸਰਕਾਰ ਵੱਲੋਂ ਪਿੰਡ ਸਰਾਭਾ ਵਿੱਚ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਸਮਾਗਮ ਵਿੱਚ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਚਾਰ ਜ਼ਿਲ੍ਹਿਆਂ ਵਿੱਚ ਉਪ ਚੋਣਾਂ ਹੋਣੀਆਂ ਹਨ। ਉਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਹਾਲਾਂਕਿ ਦੂਜੇ ਪੜਾਅ ਵਿੱਚ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਵਾਰ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ।
ਹਿੰਦੂਸਥਾਨ ਸਮਾਚਾਰ