Mumbai News: ਫਿਲਮ ਅਭਿਨੇਤਾ ਸਲਮਾਨ ਖਾਨ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਸਹਿਯੋਗੀ ਨੇ 5 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੰਬਈ ਪੁਲਸ ਨੂੰ ਧਮਕੀ ਭਰੇ ਮੈਸੇਜ ਮਿਲਣ ਤੋਂ ਬਾਅਦ ਪੁਲਸ ਨੇ ਸਲਮਾਨ ਖਾਨ ਦੀ ਸੁਰੱਖਿਆ ਦੀ ਫਿਰ ਤੋਂ ਸਮੀਖਿਆ ਕੀਤੀ ਹੈ।
ਪੁਲਸ ਮੁਤਾਬਕ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਮੁੰਬਈ ਟ੍ਰੈਫਿਕ ਪੁਲਿਸ ਦੀ ਹੈਲਪਲਾਈਨ ‘ਤੇ ਧਮਕੀ ਭਰਿਆ ਸੰਦੇਸ਼ ਭੇਜਿਆ। ਜਿਸ ਵਿੱਚ ਵਿਅਕਤੀ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕੀਤਾ ਹੈ। ਸੰਦੇਸ਼ ‘ਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬਿਸ਼ਨੋਈ ਭਾਈਚਾਰੇ ਦੇ ਮੰਦਰ ‘ਚ ਜਾ ਕੇ ਮੁਆਫੀ ਮੰਗਣੀ ਪਵੇਗੀ ਜਾਂ ਫਿਰ 5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਇਸ ਮੈਸੇਜ ਦੀ ਪਾਲਣਾ ਕਰਨ ‘ਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਮਿਲੀ ਇਸ ਨਵੀਂ ਧਮਕੀ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਲਈ ਪੁਲਸ ਅਲਰਟ ਮੋਡ ‘ਤੇ ਹੈ।
ਹਿੰਦੂਸਥਾਨ ਸਮਾਚਾਰ