New Delhi: ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋ ਕੇ 20 ਦਸੰਬਰ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਕੇਂਦਰ ਸਰਕਾਰ ਦੀ ਸਿਫ਼ਾਰਸ਼ ‘ਤੇ 25 ਨਵੰਬਰ ਤੋਂ 20 ਦਸੰਬਰ ਤੱਕ ਸਰਦ ਰੁੱਤ ਸੈਸ਼ਨ 2024 ਲਈ ਸੰਸਦ ਦੇ ਦੋਵੇਂ ਸਦਨਾਂ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸਦੀ ਕੰਮਕਾਜ ਦੀਆਂ ਲੋੜਾਂ ਨੂੰ ਦੇਖਦੇ ਹੋਏ ਸੈਸ਼ਨ ਦੀ ਮਿਆਦ ਘੱਟ ਜਾਂ ਵੱਧ ਹੋ ਸਕਦੀ ਹੈ। 26 ਨਵੰਬਰ (ਸੰਵਿਧਾਨ ਦਿਵਸ) ਨੂੰ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਮੌਕੇ ਸੰਵਿਧਾਨ ਸਭਾ ਦੇ ਸੈਂਟਰਲ ਹਾਲ ਵਿੱਚ ਪ੍ਰੋਗਰਾਮ ਕਰਵਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ