Mumbai News: ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਸੀਨੀਅਰ ਆਈਪੀਐਸ ਅਧਿਕਾਰੀ ਸੰਜੇ ਵਰਮਾ ਨੂੰ ਮਹਾਰਾਸ਼ਟਰ ਦਾ ਨਵਾਂ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਆਈਪੀਐਸ ਸੰਜੇ ਵਰਮਾ 1990 ਬੈਚ ਦੇ ਅਧਿਕਾਰੀ ਹਨ ਅਤੇ ਵਰਤਮਾਨ ਵਿੱਚ ਕਾਨੂੰਨ ਅਤੇ ਤਕਨੀਕੀ ਦੇ ਡਾਇਰੈਕਟਰ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ। ਉਹ ਅਪ੍ਰੈਲ, 2028 ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਮਹਾਰਾਸ਼ਟਰ ਦੇ ਡੀਜੀਪੀ ਦੇ ਅਹੁਦੇ ਲਈ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਸੂਚੀ ਵਿੱਚ ਉਨ੍ਹਾਂ ਨੰਬਰ ਸਭ ਤੋਂ ਉੱਪਰ ਸੀ।
ਮਹਾਰਾਸ਼ਟਰ ਦੀ ਸਾਬਕਾ ਡੀਜੀਪੀ ਰਸ਼ਮੀ ਸ਼ੁਕਲਾ ਦਾ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਪੱਖਪਾਤੀ ਕੰਮ ਕਰਨ ਦੇ ਦੋਸ਼ਾਂ ਤੋਂ ਬਾਅਦ ਤਬਾਦਲਾ ਕਰ ਦਿੱਤਾ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਤੋਂ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਮ ਮੰਗੇ ਸਨ। ਰਾਜ ਸਰਕਾਰ ਦੇ ਮੁੱਖ ਸਕੱਤਰ ਨੇ ਸੰਜੇ ਵਰਮਾ, ਸੰਜੀਵ ਕੁਮਾਰ ਸਿੰਘਲ ਅਤੇ ਰਿਤੇਸ਼ ਕੁਮਾਰ ਦੇ ਨਾਮ ਚੋਣ ਕਮਿਸ਼ਨ ਨੂੰ ਭੇਜੇ ਸਨ। ਇਨ੍ਹਾਂ ਵਿੱਚੋਂ ਸਭ ਤੋਂ ਸੀਨੀਅਰ ਸੰਜੇ ਵਰਮਾ ਨੂੰ ਮਹਾਰਾਸ਼ਟਰ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਹੈ ਅਤੇ ਮੰਗਲਵਾਰ ਸ਼ਾਮ 5 ਵਜੇ ਤੱਕ ਚਾਰਜ ਸੰਭਾਲਣ ਦਾ ਹੁਕਮ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ