New Delhi News: ਵਕਫ਼ ਸੋਧ ਬਿੱਲ ‘ਤੇ ਬਣੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ‘ਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜੇਪੀਸੀ ਪ੍ਰਧਾਨ ਜਗਦੰਪਿਕਾ ਪਾਲ ਇਕਪਾਸੜ ਫੈਸਲੇ ਲੈ ਰਹੇ ਹਨ।
ਮੁਲਾਕਾਤ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਨੇਤਾ ਕਲਿਆਣ ਬੈਨਰਜੀ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੇ ਮੈਂਬਰਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਇਸ ਮੁੱਦੇ ‘ਤੇ ਗੌਰ ਕਰਨ ਦਾ ਭਰੋਸਾ ਦਿੱਤਾ। ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ, ਡੀਐਮਕੇ ਆਗੂ ਏ ਰਾਜਾ, ਤ੍ਰਿਣਮੂਲ ਆਗੂ ਕਲਿਆਣ ਬੈਨਰਜੀ ਅਤੇ ਹੋਰ ਸੰਸਦ ਮੈਂਬਰ ਸ਼ਾਮਲ ਸਨ।
ਅੱਜ ਜੇਪੀਸੀ ਦੀ ਮੀਟਿੰਗ ਵਿੱਚ ਦਾਊਦੀ ਬੋਹਰਾ ਭਾਈਚਾਰੇ ਵੱਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਪੱਖ ਪੇਸ਼ ਕੀਤਾ।
ਹਿੰਦੂਸਥਾਨ ਸਮਾਚਾਰ