Amritsar News: ਹਰਿਮੰਦਰ ਸਾਹਿਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਉਹ ਸਿਰ ਦੇ ਭਾਰ ਜ਼ਮੀਨ ਤੇ ਡਿੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਲੜਕੀ ਦੇ ਪਰਿਵਾਰਿਕ ਮੈਂਬਰ ਅੰਮ੍ਰਿਤਸਰ ਸਿਵਲ ਹਸਪਤਾਲ ਪੋਸਟਮਾਰਟਮ ਹਾਊਸ ਵਿਖੇ ਪੁੱਜੇ ਤਾਂ ਉਨ੍ਹਾਂ ਦਸਿਆ ਕਿ ਲੜਕੀ ਦਾ ਨਾਮ ਸਹਯੋਗ ਕੀਤਾ ਹੈ ਅਤੇ ਉਸਦੀ ਉਮਰ ਮਹਿਜ 30 ਤੋਂ 35 ਸਾਲ ਦੇ ਵਿੱਚ ਹੈ। ਛੇ ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ ਅਤੇ ਮ੍ਰਿਤਕ ਲੜਕੀ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ ਅਤੇ ਉਹ ਸੋਹਰਾ ਪਰਿਵਾਰ ਤੋਂ ਪਰੇਸ਼ਾਨ ਸੀ ਅਤੇ ਘਰੇਲੂ ਕਲੇਸ਼ ਕਰਕੇ ਉਹਨਾਂ ਦਾ ਕਈ ਵਾਰ ਘਰ ਦੇ ਵਿੱਚ ਝਗੜਾ ਵੀ ਹੁੰਦਾ ਸੀ। ਅਤੇ ਉਸਦੇ ਸੋਹਰਾ ਪਰਿਵਾਰ ਵੱਲੋਂ ਹਮੇਸ਼ਾ ਹੀ ਉਸ ਨੂੰ ਧਮਕੀਆਂ ਵੀ ਲਾਈਆਂ ਜਾਂਦੀਆਂ ਸਨ ਪਹਿਲਾਂ ਵੀ ਕਈ ਵਾਰ ਘਰੇਲੂ ਪਰੇਸ਼ਾਨੀ ਤੋਂ ਦੁਖੀ ਹੋ ਕੇ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਆ ਕੇ ਰੁਕੀ ਹੈ। ਅਤੇ ਅੱਜ ਤੋਂ ਛੇ ਮਹੀਨੇ ਪਹਿਲਾਂ ਵੀ ਲੜਕੀ ਦਾ ਸਹੁਰੇ ਪਰਿਵਾਰ ਨਾਲ ਕਲੇਸ਼ ਹੋਇਆ ਸੀ ਤਾਂ ਉਸ ਸਮੇਂ ਵੀ ਮੋਹਤਬਾਰ ਬੰਦਿਆਂ ਵੱਲੋਂ ਬੈਠ ਕੇ ਰਾਜ਼ੀਨਾਮਾ ਕਰਵਾਇਆ ਗਿਆ ਸੀ। ਲੇਕਿਨ ਅੱਜ ਲੜਕੀ ਸੰਜੋਗੀਤਾ ਦੇ ਸੋਹਰਾ ਪਰਿਵਾਰ ਤੋਂ ਉਹਨਾਂ ਨੂੰ ਫੋਨ ਆਇਆ ਕਿ ਘਰੋਂ ਲੜਕੀ ਕਿਤੇ ਚਲੀ ਗਈ ਹੈ ਅਤੇ ਵਾਪਸ ਘਰ ਨਹੀਂ ਆਈ ਜਿਸ ਤੋਂ ਬਾਅਦ ਉਹਨਾਂ ਸਾਰਿਆਂ ਵੱਲੋਂ ਭਾਲ ਕਰਨ ਦੇ ਬਾਅਦ ਪਤਾ ਲੱਗਾ ਕਿ ਉਹਨਾਂ ਦੀ ਲੜਕੀ ਸਹਯੋਗੀਤਾ ਨੇ ਦਰਬਾਰ ਸਾਹਿਬ ਦੇ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਛੇਵੀਂ ਮੰਜਿਲ ਤੋਂ ਸ਼ਲਾਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ ਹੈ। ਅਤੇ ਇਸ ਦੇ ਨਾਲ ਹੀ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਰੋ ਰੋ ਕੇ ਇਨਸਾਫ ਦੀ ਗੁਹਾਰ ਲਗਾਈ ਅਤੇ ਉਸਨੇ ਕਿਹਾ ਕਿ ਮ੍ਰਿਤਿਕ ਲੜਕੀ ਦੇ ਸੋਹਰਾ ਪਰਿਵਾਰ ਦੇ ਮੈਂਬਰਾਂ ਦੇ ਉੱਪਰ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਜਿਕਰਯੋਗ ਹੈ ਕਿ ਸਵੇਰੇ ਕਰੀਬ ਸਾਢੇ 9 ਵਜੇ ਮਹਿਲਾ ਉਸੇ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਬਾਬਾ ਅਟਲ ਰਾਏ ਜੀ ਦੀ ਸੱਤਵੀਂ ਮੰਜ਼ਿਲ ‘ਤੇ ਚੜ੍ਹ ਗਈ। ਜਿੱਥੋਂ ਉਨ੍ਹਾਂ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਜਿਵੇਂ ਹੀ ਔਰਤ ਹੇਠਾਂ ਡਿੱਗੀ ਤਾਂ ਖੂਨੋ-ਖੂਨ ਹੋ ਗਈ। ਉਨ੍ਹਾਂ ਦੇ ਹੇਠਾਂ ਡਿੱਗਦਿਆਂ ਹੀ ਜੋਰਦਾਰ ਆਵਾਜ਼ ਹੋਈ, ਜਿਸਤੋਂ ਬਾਅਦ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਇਸਦੀ ਸੂਚਨਾ ਦਿੱਤੀ।
ਔਰਤ ਦੀ ਮੌਤ ਦੀ ਸੂਚਨਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਫਿਲਹਾਲ ਉਹਦੀ ਹੇਠਾਂ ਡਿੱਗਣ ਦੇ ਨਾਲ ਮੌਤ ਹੋ ਗਈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਚੈੱਕ ਕੀਤਾ ਜਾਵੇਗਾ ਤੇ ਪਤਾ ਲਗਾਇਆ ਜਾਵੇਗਾ ਇਹ ਇਕੱਲੀ ਆਈ ਸੀ ਜਾਂ ਇਸ ਨਾਲ ਕੋਈ ਹੋਰ ਵੀ ਸੀ ਕਿਸੇ ਨੇ ਖੁਦ ਸ਼ਲਾਂਗ ਲਗਾਈ ਹੈ ਜਾਂ ਇਸ ਨੂੰ ਕੋਈ ਧੱਕਾ ਦਿੱਤਾ ਗਿਆ ਹੈ ਇਸ ਦੀ ਜਾਂਚ ਕੀਤੀ ਜਾਵੇਗੀ। ਇਹ ਨਹੀਂ ਪਤਾ ਚੱਲ ਸਕਿਆ ਕਿ ਇਹ ਲੜਕੀ ਕੌਣ ਹੈ ਕਿੱਥੋਂ ਆਈ ਹੈ ਫਿਲਹਾਲ ਇਸ ਦੀ ਕੋਈ ਸ਼ਨਾਖਤ ਨਹੀਂ ਹੋ ਪਾਈ।