ਪੰਚਾਇਤੀ ਚੋਣਾਂ ‘ਚ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਸੀ। ਇਨ੍ਹਾਂ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਦਾ ਹਲਫ਼ ਲਿਆ। ਇਸ ਦੇ ਨਾਲ ਹੀ ਹੁਣ ਪੰਚਾਇਤਾਂ ਆਪਣੀ ਪੂਰੀ ਤਾਕਤ ਨਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਸਕਣਗੀਆਂ।
ਦਸ ਦਈਏ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮਿਲ ਸਨ। ਇਸ ਮੌਕੇ ‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਵਿਧਾਇਕ ਬਣਨਾ ਸੌਖਾ ਹੈ ਪਰ ਸਰਪੰਚ ਬਣਨਾ ਔਖਾ ਹੁੰਦਾ ਹੈ। ਉਹਨਾਂ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਵਿਕਾਸ ਲਈ ਭੇਜੀ ਗਈ ਗ੍ਰਾਂਟ ਨੂੰ ਚੋਰੀ ਨਾ ਕਰਨਾ ਅਤੇ ਲੋਕਾਂ ਦੀ ਸਹਿਮਤੀ ਨਾਲ ਹੀ ਫੈਸਲੇ ਕਰਨਾ।
ਸਰਪੰਚਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਪੰਚ ਕਿਸੇ ਸਿਆਸੀ ਪਾਰਟੀ ਜਾਂ ਦਲ ਦਾ ਨਹੀਂ ਹੋਣਾ ਚਾਹੀਦਾ ਸਗੋਂ ਸਰਪੰਚ ਪਿੰਡ ਦਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਵੀ ਦਿੱਤੀ।