Jalandhar News: 15 ਨਵੰਬਰ ਨੂੰ ਸੂਬੇ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਣਾਇਆ ਜਾਵੇਗਾ।ਇਸੀ ਦੇ ਸਬੰਧ ‘ਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਸ ਦਈਏ ਕਿ ਇਹ ਐਲਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ ਤਾਂ ਜੋ ਕਿਸੇ ਨੂੰ ਵੀ ਕਿਸੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।