ਹਾਵੜਾ ਦੇ ਸ਼ਾਲੀਮਾਰ ਵੱਲ ਜਾਂਦੇ ਸਮੇਂ ਨਲਪੁਰ ਨੇੜੇ ਸ਼ਨੀਵਾਰ ਸਵੇਰੇ ਯਾਤਰੀ ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ। ਰੇਲਵੇ ਕਰਮਚਾਰੀ ਅਤੇ ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਹਾਦਸੇ ਕਾਰਨ ਦੱਖਣ-ਪੂਰਬੀ ਰੇਲਵੇ ਦੀ ਸੇਵਾ ਪ੍ਰਭਾਵਿਤ ਹੋ ਗਈ ਹੈ।
ਦੱਖਣ ਪੂਰਬੀ ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਦਸਾਗ੍ਰਸਤ ਤਿੰਨ ਡੱਬਿਆਂ ਵਿੱਚੋਂ ਦੋ ਵਿੱਚ ਯਾਤਰੀ ਸਵਾਰ ਸਨ ਜਦਕਿ ਇੱਕ ਪਾਰਸਲ ਵੈਨ ਸੀ। ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਨਾਲ ਹੀ ਰੇਲ ਸੇਵਾ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਾਦਸੇ ਕਾਰਨ ਦੱਖਣ-ਪੂਰਬੀ ਰੇਲਵੇ ਦੇ ਇਸ ਰੂਟ ‘ਤੇ ਟਰੇਨਾਂ ਦੀ ਆਵਾਜਾਈ ‘ਚ ਦੇਰੀ ਹੋਈ ਹੈ ਅਤੇ ਕੁਝ ਟਰੇਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ