ਕੈਨੇਡਾ ਦੀ ਪੁਲਸ ਨੇ ਹਾਲ ਹੀ ਵਿਚ ਵਾਪਰੇ ਗੋਲੀਬਾਰੀ ਦੇ ਮਾਮਲੇ ਵਿੱਚ ਕੱਟੜਪੰਥੀ ਦਹਿਸ਼ਤਗਰਦ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਹੈ। ਦਸ ਦਇਏ ਕਿ 27-28 ਅਕਤੂਬਰ ਨੂੰ ਕੈਨੇਡਾ ਵਿੱਚ ਹੋਈ ਗੋਲੀਬਾਰੀ ਵਿੱਚ ਅਰਸ਼ ਡੱਲਾ ਵੀ ਮੌਜੂਦ ਸੀ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਨਸ਼ਰ ਹੋਈ ਹੈ। ਸੂਤਰਾਂ ਦੇ ਹਵਾਲੇ ਨਾਲ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਡੱਲਾ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ ਇੱਕ ਹੈ ਅਤੇ ਹਰਦੀਪ ਸਿੰਘ ਨਿੱਜਰ ਦਾ ਨਜ਼ਦੀਕੀ ਹੈ। ਜਿਸ ਨੂੰ ਮਿਲਟਨ ਸ਼ਹਿਰ ਵਿੱਚ 27 ਅਤੇ 28 ਅਕਤੂਬਰ ਨੂੰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਜਿਕਰਯੋਗ ਹੈ ਕਿ ਬੀਤੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਐਨਆਈਏ ਨੇ ਮਈ ਵਿੱਚ ਡੱਲਾ ਦੇ ਉਸ ਦੇ ਸਹਿਯੋਗੀਆਂ ਨੂੰ ਭਾਰਤ ਵਿੱਚ ਇੱਕ ਵੱਡਾ ਅਤਿਵਾਦੀ-ਗੈਂਗਸਟਰ ਸਿੰਡੀਕੇਟ ਚਲਾਉਣ ਲਈ ਚਾਰਜਸ਼ੀਟ ਕੀਤਾ ਸੀ। ਡੱਲਾ ਖਾਲਿਸਤਾਨੀ ਟਾਈਗਰ ਫੋਰਸ ਦੇ ਮੁਖੀ ਵਜੋਂ ਕੰਮ ਕਰ ਰਿਹਾ ਸੀ ਅਤੇ ਹਰਦੀਪ ਸਿੰਘ ਨਿੱਜਰ ਦੇ ਉੱਤਰਾਧਿਕਾਰੀ ਵਜੋਂ ਉਸ ਦਾ ਨਾਂਅ ਚੱਲਾ ਰਿਹਾ ਸੀ।