Air Quality in Bad Condition: ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਵੱਧਦਾ ਹੀ ਜਾ ਰਿਹਾ ਹੈ। ਹੁਣ ਮੌਸਮ ਵਿੱਚ ਵੀ ਥੋੜਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਗੱਲ ਕਰੀਏ ਪਿਛਲੇ ਕੁਝ ਸਾਲਾਂ ਦੇ ਮੌਸਮ ਦੀ ਤਾਂ ਹਮੇਸ਼ਾ ਹੀ ਮੌਸਮ ਦਾ ਬਦਲਾਅ ਅਕਤੂਬਰ- ਨਵੰਬਰ ਤੱਕ ਦੇਖਣ ਨੂੰ ਮਿਲ ਜਾਂਦਾ ਹੈ। ਪਰ ਇਸ ਸਾਲ ਨਵੰਬਰ ਦੇ ਮਹੀਨੇ ਸ਼ੁਰੂ ਹੋਣ ਦੇ ਬਾਅਦ ਵੀ ਮੌਸਮ ‘ਚ ਕੁਝ ਵੱਧ ਸੁਧਾਰ ਨਹੀਂ ਦਿਖਿਆ ਹੈ।
ਓਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ‘ਚ ਪਰਾਲੀ ਸਾੜਨ ਦੇ 345 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ‘ਤੇ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਐਤਵਾਰ ਨੂੰ ਚੰਡੀਗੜ੍ਹ ਦਾ AQI ਦਿੱਲੀ ਨੂੰ ਪਛਾੜ ਗਿਆ ਸੀ। ਚੰਡੀਗੜ੍ਹ ਦਾ AQI 339 ‘ਤੇ ਪਹੁੰਚ ਗਿਆ ਸੀ, ਜਦਕਿ ਦਿੱਲੀ ਦਾ AQI 334 ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਦੀ ਹਵਾ ਵੀ ਖ਼ਰਾਬ ਹੁੰਦੀ ਜਾ ਰਹੀ ਹੈ।