ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਹੈ। ਦਸ ਦਈਏ ਕਿ ਸੁਪਰੀਮ ਕੋਰਟ ਨੇ ਸਰਕਾਰ ਨੂੰ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਕਿਉਂਕਿ ਹਾਲੇ ਤੱਕ ਇਸ ਨੂੰ ਲੈ ਕੇ ਕੋਈ ਵੀ ਸੂਚਨਾ ਨਹੀਂ ਆਈ ਸੀ।
ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਦਰਅਸਲ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।