Chandigarh News: ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਲੁਧਿਆਣਾ ਦੇ ਇੱਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਆਪਣੀ ਫੇਰੀ ਦੌਰਾਨ ਉਪ ਰਾਸ਼ਟਰਪਤੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ ਪ੍ਰਧਾਨਗੀ ਕਰਨਗੇ। ਇਸਕਾਨਫਰੰਸਦਾਆਯੋਜਨ ਇੰਡੀਅਨ ਇਕੋਲੋਜੀਕਲ ਸੁਸਾਇਟੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਪੀ.ਏ.ਯੂ ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਹਿੱਸਾ ਲੈਣਗੇ।
ਇਸ ਤੋਂ ਬਾਅਦ ਵਿੱਚ, ਉਪ-ਰਾਸ਼ਟਰਪਤੀ ਧਨਖੜ ਸਤ ਪਾਲ ਮਿੱਤਲ ਸਕੂਲ, ਲੁਧਿਆਣਾ ਵਿਖੇ ਸਤ ਪਾਲ ਮਿੱਤਲ ਨੈਸ਼ਨਲ ਅਵਾਰਡ ਦੇ 32ਵੇਂ ਐਡੀਸ਼ਨ ਵਿੱਚ ਵੀ ਮੁੱਖ ਮਹਿਮਾਨ ਹੋਣਗੇ, ਜਿੱਥੇ ਉਹ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।
ਉਪ ਰਾਸ਼ਟਰਪਤੀ ਦੀ ਲੁਧਿਆਣਾ ਫੇਰੀ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵਿਭਾਗ ਨੂੰ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਟ੍ਰੈਫਿਕ ਅਤੇ ਪਾਰਕਿੰਗ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿਹਤ ਵਿਭਾਗ ਨੂੰ ਸਾਰੀਆਂ ਥਾਵਾਂ ‘ਤੇ ਲੋੜੀਂਦਾ ਮੈਡੀਕਲ ਸਟਾਫ ਨਿਯੁਕਤ ਕਰਨ ਅਤੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਲੋੜੀਂਦੀਆਂ ਸਹੂਲਤਾਂ ਸਥਾਪਤ ਕਰਨ ਲਈ ਆਦੇਸ਼ ਮਿਲੇ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਇਸੇ ਤਰ੍ਹਾਂ ਅੱਗ ਬੁਝਾਊ ਵਿਭਾਗ ਨੂੰ ਅੱਗ ਬੁਝਾਉਣ ਦੇ ਢੁੱਕਵੇਂ ਪ੍ਰਬੰਧ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ