Gurdaspur News: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਤੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।ਦੱਸ ਦਈਏ ਕਿ ECI ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਦੇ DSP ਜਸਬੀਰ ਸਿੰਘ ਨੂੰ ਉਨ੍ਹਾਂ ਦੀਆਂ ਮੌਜੂਦਾ ਡਿਊਟੀਆਂ ਤੋਂ ਤੁਰੰਤ ਮੁਕਤ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ECI ਨੇ DSP ਦੀ ਥਾਂ ‘ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ। ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖ ਕੇ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਦੀ ਬੇਨਤੀ ਕੀਤੀ ਗਈ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ।
ਜਾਣਕਾਰੀ ਮੁਤਾਬਕ, ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਸਥਾਨਕ ਪੁਲਸ ਅਧਿਕਾਰੀਆਂ ਨੂੰ ਇਹ ਮਾਮਲਾ ਧਿਆਨ ‘ਚ ਲਿਆਇਆ ਗਿਆ ਸੀ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ। ਦੋਸ਼ ਹੈ ਕਿ ਮੁਲਜ਼ਮ ਨੂੰ ਸਰਕਾਰ ਦਾ ਸਮਰਥਨ ਹਾਸਲ ਹੈ।