Punjab News: ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਦੱਸਦਈਏ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਇਸ ‘ਤੇ ਸਜ਼ਾ ਯੋਗ ਕਾਰਵਾਈ ਨਾ ਕੀਤੀ ਜਾਵੇ।
ਇਸ ਦੇ ਨਾਲ ਹੀ ਅਦਾਲਤ ਨੇ ਚਾਹਲ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ ਹੈ। ਉੱਥੇ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਚਾਰ ਹਫਤੇ ਵਿਚ ਜਵਾਬ ਮੰਗਿਆ ਗਿਆ ਹੈ। ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਦੇ ਭਰਤ ਇੰਦਰ ਸਿੰਘ ਚਹਲ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।
ਚਹਲ ਦੇ ਵਕੀਲ ਦੇ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ਵਿਚ ਸਹਿਯੋਗ ਦੇ ਲਈ ਤਿਆਰ ਹਨ। ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੰਦਰ ਸਿੰਘ ਚਾਹਲ ਦੀ ਜ਼ਮਾਨਤ ਅਰਜੀ ਖਾਰਿਜ ਕਰ ਦਿੱਤੀ ਸੀ।