New Delhi: ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਜ਼ਲ ਬਿਨ ਫਰਹਾਨ ਅਲ-ਸਾਊਦ ਆਪਣੇ ਦੋ ਦਿਨਾਂ ਸਰਕਾਰੀ ਦੌਰੇ ‘ਤੇ ਮੰਗਲਵਾਰ ਦੇਰ ਰਾਤ ਭਾਰਤ ਪਹੁੰਚੇ। ਪ੍ਰਿੰਸ ਫੈਸਲ ਬਿਨ ਫਰਹਾਨ ਦਾ ਜਹਾਜ਼ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪਾਲਮ ਏਅਰਫੋਰਸ ਸਟੇਸ਼ਨ ‘ਤੇ ਉਤਰਿਆ।
ਆਪਣੀ ਇਸ ਯਾਤਰਾ ਦੌਰਾਨ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਜ਼ਲ ਬਿਨ ਫਰਹਾਨ ਅਲ ਸਾਊਦ ਬੁੱਧਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਫੈਜ਼ਲ ਬਿਨ ਫਰਹਾਨ ਭਾਰਤ-ਸਾਊਦੀ ਅਰਬ ਰਣਨੀਤਕ ਭਾਈਵਾਲੀ ਕੌਂਸਲ (ਐੱਸਪੀਸੀ) ਦੀ ਸਿਆਸੀ, ਸੁਰੱਖਿਆ, ਸਮਾਜਿਕ ਅਤੇ ਸੱਭਿਆਚਾਰਕ ਕਮੇਟੀ ਦੀ ਦੂਜੀ ਮੀਟਿੰਗ ਦੀ ਸਹਿ-ਪ੍ਰਧਾਨਗੀ ਕਰਨਗੇ। ਉਨ੍ਹਾਂ ਦੀ ਯਾਤਰਾ ਬਹੁ-ਆਯਾਮੀ ਭਾਰਤ-ਸਾਊਦੀ ਅਰਬ ਦੁਵੱਲੇ ਸਬੰਧਾਂ ਨੂੰ ਹੋਰ ਹੁਲਾਰਾ ਦੇਵੇਗੀ।
ਹਿੰਦੂਸਥਾਨ ਸਮਾਚਾਰ