New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਝਾਰਖੰਡ ਦੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ‘ਚ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ, “ਝਾਰਖੰਡ ਵਿਧਾਨ ਸਭਾ ਚੋਣਾਂ ‘ਚ ਅੱਜ ਪਹਿਲੇ ਪੜਾਅ ਦੀ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਲੋਕਤੰਤਰ ਦੇ ਇਸ ਜਸ਼ਨ ‘ਚ ਪੂਰੇ ਉਤਸ਼ਾਹ ਨਾਲ ਵੋਟ ਪਾਉਣ। ਇਸ ਮੌਕੇ ’ਤੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਸਾਰੇ ਨੌਜਵਾਨ ਸਾਥੀਆਂ ਨੂੰ ਮੇਰੀ ਬਹੁਤ-ਬਹੁਤ ਵਧਾਈ ! ਯਾਦ ਰੱਖੋ – ਪਹਿਲਾਂ ਮਤਦਾਨ, ਫਿਰ ਜਲਪਾਨ!”
ਜ਼ਿਕਰਯੋਗ ਹੈ ਕਿ ਅੱਜ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ 81 ਸੀਟਾਂ ‘ਚੋਂ 43 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।
ਹਿੰਦੂਸਥਾਨ ਸਮਾਚਾਰ