Amritsar News: ਕੇਂਦਰ ਸਰਕਾਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਵਾਪਸ ਲੈ ਲਈ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਕਿਉਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਬੀਤੀ ਸ਼ਾਮ ਇਹ ਸਕਿਉਰਿਟੀ ਵਾਪਸ ਲਈ ਗਈ ਹੈ। ਹੁਣ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ।
ਜਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਜੈਡ ਸਕਿਉਰਿਟੀ ਦਿੱਤੀ ਗਈ ਸੀ ਜਿਸ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਕੇਂਦਰ ਨੂੰ ਆਖੀ ਸੀ। ਇਸਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ ਲਈ ਦੇਸ਼-ਵਿਦੇਸ਼ ਜਾਣਾ ਪੈਂਦਾ ਹੈ, ਇਸ ਲਈ ਮੈਂ ਇਹ ਸਕਿਊਰਿਟੀ ਨਹੀਂ ਰੱਖਣਾ ਚਾਹੁੰਦਾ। ਫਿਲਹਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਰਹਿਣਗੇ।
ਹਿੰਦੂਸਥਾਨ ਸਮਾਚਾਰ